ਦਿੱਲੀ ਸਰਕਾਰ ਰੋਜ਼ਾਨਾ ਕੋਰੋਨਾ ਦੇ 100 ਨਵੇਂ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ ਕਰੋਨਾ ਵਾਈਰਸ ਦੀ ਤੀਜੀ ਸਟੇਜ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਿਚ ਕੋਰੋਨਾ ਦੇ ਕੇਸ ਬਹੁਤ ਵੱਧ ਜਾਂਦੇ ਹਨ ਤਾਂ ਸਾਨੂੰ ਕੀ ਕਰਨਾ ਹੈ, ਇਸ ਦੇ ਲਈ ਸਾਡੇ ਡਾਕਟਰਾਂ ਦੀ ਟੀਮ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀ ਅਜੇ ਤੀਜੀ ਸਟੇਜ਼ ‘ਚ ਨਹੀਂ ਪਹੁੰਚੇ ਹਾਂ। ਜੇ ਅਜਿਹੇ ਹਾਲਾਤ ਬਣਦੇ ਹਨ ਤਾਂ ਵੀ ਅਸੀਂ ਮੁਕਾਬਲਾ ਕਰਨ ਲਈ ਤਿਆਰ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੱਕ ਦਿੱਲੀ ‘ਚ ਕੋਰੋਨਾ ਵਾਇਰਸ ਦੇ 39 ਮਾਮਲੇ ਸਾਹਮਣੇ ਆਏ ਹਨ। ਪਾਜੀਟਿਵ ਆਏ 39 ਕੇਸਾਂ ਵਿਚੋਂ 29 ਬਾਹਰੋਂ ਆਏ ਸਨ ਅਤੇ ਉਨ੍ਹਾਂ ਨੂੰ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ ਅਤੇ 10 ਲੋਕ ਸਥਾਨਕ ਦਿੱਲੀ ਨਿਵਾਸੀ ਹਨ। ਕੇਜਰੀਵਾਲ ਨੇ ਕਿਹਾ ਕਿ ਜੇ ਹਾਲਾਤ ਹੋਰ ਗੰਭੀਰ ਹੁੰਦੇ ਹਨ ਤਾਂ ਦਿੱਲੀ ਸਰਕਾਰ ਰੋਜ਼ਾਨਾ ਕੋਰੋਨਾ ਦੇ 100 ਨਵੇਂ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ। ਸਾਡੀ ਟੀਮ ਰੋਜ਼ਾਨਾ 500 ਤੋਂ 1000 ਨਵੇਂ ਕੇਸਾਂ ਨਾਲ ਨਜਿੱਠਣ ਦੀ ਤਿਆਰੀ ਕਰ ਰਹੀ ਹੈ। ਹਸਪਤਾਲਾਂ ਨੂੰ ਐਂਬੂਲੈਂਸ, ਵੈਂਟੀਲੇਟਰ ਅਤੇ ਮੈਡੀਕਲ ਸਟਾਫ਼ ਨਾਲ ਇਸ ਲਈ ਤਿਆਰ ਰੱਖਿਆ ਜਾ ਰਿਹਾ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …