19.2 C
Toronto
Tuesday, October 7, 2025
spot_img
Homeਪੰਜਾਬਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਗਏ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪਰਮਿਟ...

ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਗਏ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪਰਮਿਟ ਜਾਰੀ ਕਰੇ ਕੇਂਦਰ : ਗੁਰਜੀਤ ਔਜਲਾ

ਕਿਹਾ : ਕਰਫ਼ਿਊ ਦੌਰਾਨ ਸਰਕਾਰ ਵੱਲੋਂ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ
ਅਜਨਾਲਾ/ਬਿਊਰੋ ਨਿਊਜ਼
ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਗਏ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪਰਮਿਟ ਜਾਰੀ ਕੀਤਾ ਜਾਵੇ। ਗੁਰਜੀਤ ਔਜਲਾ ਵੱਲੋਂ ਕਰਫ਼ਿਊ ਦੌਰਾਨ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਇਸ ਔਖੀ ਘੜੀ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਤੋਂ ਪੰਜਾਬ ਵਾਸੀਆਂ ਨੂੰ ਬਚਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਰਫ਼ਿਊ ਦੌਰਾਨ ਲੋਕਾਂ ਨੂੰ ਖਾਣ ਪੀਣ ਤੋਂ ਇਲਾਵਾ ਸਿਹਤ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਫ਼ੋਂ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ ਅਤੇ ਹਰੇਕ ਵਿਅਕਤੀ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤੇ ਇਸ ਦੇ ਨਾਲ ਹੀ ਸਸਤੇ ਭਾਅ ਤੇ ਮਿਲਦੀ ਕਣਕ ਵੀ ਲੋਕਾਂ ਤੱਕ ਇੱਕ ਦੋ ਦਿਨਾਂ ਤੱਕ ਪਹੁੰਚ ਜਾਵੇਗੀ।

RELATED ARTICLES
POPULAR POSTS