10 C
Toronto
Wednesday, April 29, 2026
spot_img
Homeਪੰਜਾਬਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਹੋਣਗੇ ਆਈਸੋਲੇਟ : ਬਲਬੀਰ ਸਿੱਧੂ

ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਹੋਣਗੇ ਆਈਸੋਲੇਟ : ਬਲਬੀਰ ਸਿੱਧੂ

ਪੰਜਾਬ ‘ਚ ਕਰੋਨਾ ਵਾਇਰਸ ਪਰਵਾਸੀ ਪੰਜਾਬੀਆਂ ਦੇ ਆਉਣ ਦੇ ਕਾਰਨ ਫੈਲਿਆ
ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਅੱਜ ਆਖਿਆ ਹੈ ਕਿ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਸਾਰੇ ਪਿੰਡਾਂ ਨੂੰ ਇਕ-ਇਕ ਕਰਕੇ ਆਈਸੋਲੇਟ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਕੋਰੋਨਾ ਪਰਵਾਸੀ ਭਾਰਤੀਆਂ ਤੇ ਵਿਦੇਸ਼ ਜਾਣ ਵਾਲੇ ਲੋਕਾਂ ਕਰਕੇ ਪੰਜਾਬ ਵਿੱਚ ਜ਼ਿਆਦਾ ਫੈਲਿਆ ਹੈ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਸਭ ਤੋਂ ਜ਼ਿਆਦਾ ਪਰਵਾਸੀ ਭਾਰਤੀ ਬਾਹਰੋ ਆਏ ਹਨ ਜਿਨ੍ਹਾਂ ਕਰਕੇ ਪੰਜਾਬ ਵਿਚ ਕਰੋਨਾ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਚੇਤੇ ਰਹੇ ਕਿ ਪੰਜਾਬ ‘ਚ ਸਭ ਤੋਂ ਜ਼ਿਆਦਾ ਵਾਇਰਸ ਜਰਮਨੀ ਤੇ ਇਟਲੀ ਤੋਂ ਭਾਰਤ ਪਰਤੇ ਬਲਦੇਵ ਸਿੰਘ ਕਰਕੇ ਆਇਆ ਹੈ। ਤਕਰੀਬਨ 25 ਲੋਕਾਂ ਨੂੰ ਬਲਦੇਵ ਸਿੰਘ ਕਾਰਨ ਕੋਰੋਨਾ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦਈਏ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ ਤੇ ਕੋਰੋਨਾ ਉਸ ਦੇ ਪੋਤੇ ਨੂੰ ਵੀ ਹੋ ਗਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ 30,000 ਪਰਵਾਸੀ ਭਾਰਤੀਆਂ ਨੂੰ ਪੰਜਾਬ ਵਿੱਚ ਇਕਾਂਤਵਾਸ ਘਰਾਂ ਵਿੱਚ ਰੱਖਿਆ ਗਿਆ ਹੈ। ਪਿਛਲੇ ਛੇ ਮਹੀਨਿਆਂ ਵਿੱਚ 94 ਹਜ਼ਾਰ ਪਰਵਾਸੀ ਪੰਜਾਬੀਆਂ ਨੇ ਪੰਜਾਬ ਦਾ ਦੌਰਾ ਕੀਤਾ ਹੈ।

RELATED ARTICLES
POPULAR POSTS