ਫ਼ਿਰੋਜ਼ਪੁਰ/ਬਿਊਰੋ ਨਿਊਜ਼
ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਂਵਲਾ ਦੇ ਸਰਕਾਰੀ ਗੰਨਮੈਨ ਅਮਨਦੀਪ ਉਪਰ ਜਾਨਲੇਵਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਜ਼ਖ਼ਮੀ ਕਰ ਦਿੱਤਾ । ਕਾਂਸਟੇਬਲ ਅਮਨਦੀਪ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਚੱਕ ਮਹੰਤਾਂ ਵਾਲਾ ਜਦ ਗੁਰਦੁਆਰਾ ਬੇਰ ਸਾਹਿਬ ਗੁਰੂ ਕੋਲ ਗੁਰੂ ਹਰਸਹਾਏ ਵਿਖੇ ਜਾ ਰਿਹਾ ਸੀ ਤਾਂ ਪਿੱਛੋਂ ਮੋਟਰਸਾਈਕਲ ‘ਤੇ ਆਏ ਦੋ ਵਿਅਕਤੀਆਂ ਨੇ ਉਸ ਨੂੰ ਰੋਕਿਆ । ਇਸ ਦੌਰਾਨ ਉਨ੍ਹਾਂ ਉਸ ਦੇ ਸਰਕਾਰੀ ਰਿਵਾਲਵਰ ਨੂੰ ਖੋਹ ਕੇ ਉਹ ਸੁਪਰ ਫਾਇਰ ਕਰ ਦਿੱਤਾ। ਜ਼ਖਮੀ ਕਾਂਸਟੇਬਲ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰੂ ਹਰਸਹਾਏ ਵਿਖੇ ਦਾਖਲ ਕਰਵਾਇਆ ਗਿਆ ਹੈ।ਐੱਸ ਐੱਚ ਓ ਗੁਰੂਹਰਸਹਾਏ ਜਸਵਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਅਪਰਾਧਿਕ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …