ਖੰਨਾ/ਬਿਊਰੋ ਨਿਊਜ਼
ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਖੰਨਾ ‘ਚ ਵੱਡੇ ਇਕੱਠ ਨੂੰ ਸੰਬੋਧਿਤ ਕਰਦਿਆਂ ਦਾਅਵਾ ਕੀਤਾ ਕੇ ਹੁਣ ਨਵੇਂ ਸਰਵੇ ਅਨੁਸਾਰ ਆਮ ਆਦਮੀ ਪਾਰਟੀ ਪੰਜਾਬ ਦੀਆਂ 110 ਸੀਟਾਂ ਜਿੱਤਣ ਜਾ ਰਹੀ ਹੈ ।ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਉਮੀਦ ਨਜ਼ਰ ਆ ਰਹੀ ਹੈ ਕੇ ਆਮ ਆਦਮੀ ਪਾਰਟੀ ਹੀ ਹੁਣ ਪੰਜਾਬ ਨੂੰ ਬਚਾ ਸਕਦੀ ਹੈ। ਇਸੇ ਦੌਰਾਨ ਲੁਧਿਆਣਾ ਅਤੇ ਕਈ ਹੋਰ ਥਾਈਂ ਕੇਜਰੀਵਾਲ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ।
ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੇ ਗਏ ਮੈਨੀਫੈਸਟੋ ‘ਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਤਸਵੀਰ ਲਗਾਉਣ ਅਤੇ ਉਸ ਦੇ ਨਾਲ ਆਪਣਾ ਚੋਣ ਨਿਸ਼ਾਨ ‘ਝਾੜੂ’ ਦਿਖਾਉਣ ਦੇ ਮਾਮਲੇ ਵਿਚ ਪਾਰਟੀ ਨੇ ਪੂਰੀ ਸਿੱਖ ਸੰਗਤ ਤੋਂ ਮੁਆਫੀ ਮੰਗ ਲਈ ਹੈ। ਇਸ ਸੰਬੰਧ ਵਿਚ ਅੱਜ ਪਾਰਟੀ ਦੇ ਪ੍ਰਮੁੱਖ ਆਗੂਆਂ ਅਸ਼ੀਸ ਖੈਤਾਨ, ਭਗਵੰਤ ਮਾਨ ਅਤੇ ਕੰਵਰ ਸੰਧੂ ਨੇ ਕਿਹਾ ਕਿ ਸਾਡਾ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਨੋਰਥ ਨਹੀਂ ਸੀ ਅਤੇ ਜੇਕਰ ਅਜਿਹਾ ਹੋਇਆ ਹੈ ਤਾਂ ਪਾਰਟੀ ਉਸ ਲਈ ਮੁਆਫੀ ਮੰਗਦੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਇਸ ਚੋਣ ਮੈਨੀਫੈਸਟੋ ਨੂੰ ਸੋਧ ਕਰਨ ਉਪਰੰਤ ਦੁਬਾਰਾ ਪ੍ਰਕਾਸ਼ਿਤ ਕੀਤਾ ਜਾਵੇਗਾ।
Home / ਪੰਜਾਬ / ਆਮ ਆਦਮੀ ਪਾਰਟੀ ਪੰਜਾਬ ਦੀਆਂ 110 ਸੀਟਾਂ ‘ਤੇ ਜਿੱਤ ਹਾਸਿਲ ਕਰੇਗੀ : ਕੇਜਰੀਵਾਲ’ਆਪ’ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …