-1.9 C
Toronto
Saturday, February 14, 2026
spot_img
Homeਪੰਜਾਬਪੰਜਾਬ 'ਚ ਕੋਰੋਨਾ ਨਾਲ ਦੂਜੀ ਮੌਤ ਕਰੋਨਾਮੈਨ ਬਲਦੇਵ ਸਿੰਘ ਦੇ ਸਾਥੀ...

ਪੰਜਾਬ ‘ਚ ਕੋਰੋਨਾ ਨਾਲ ਦੂਜੀ ਮੌਤ ਕਰੋਨਾਮੈਨ ਬਲਦੇਵ ਸਿੰਘ ਦੇ ਸਾਥੀ ਹਰਭਜਨ ਸਿੰਘ ਨੇ ਦਮ ਤੋੜਿਆ

ਅੰਮ੍ਰਿਤਸਰ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਤੋਂ ਪੀੜਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਨਾਮੀ ਵਿਅਕਤੀ ਦੀ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਭਜਨ ਸਿੰਘ ਮੋਰਾਂਵਾਲੀ ਵਾਸੀ ਕੁਝ ਦਿਨ ਪਹਿਲਾਂ ਕੋਰੋਨਾ ਨਾਲ ਮਾਰੇ ਗਏ ਬਲਦੇਵ ਸਿੰਘ ਦੇ ਸੰਪਰਕ ਵਿਚ ਆਇਆ ਸੀ। ਅੰਮ੍ਰਿਤਸਰ ਸਿਵਲ ਹਸਪਤਾਲ ਦੀ ਸਿਵਲ ਸਰਜਨ ਡਾ. ਪ੍ਰਭਜੀਤ ਕੌਰ ਨੇ ਦੱਸਿਆ ਕਿ 23 ਮਾਰਚ ਨੂੰ ਹਰਭਜਨ ਸਿੰਘ ਨੂੰ ਹੁਸ਼ਿਆਰਪੁਰ ਤੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਸਿਹਤ ਵਿਚ ਪਿਛਲੇ ਦੋ-ਤਿੰਨ ਤੋਂ ਸੁਧਾਰ ਹੋ ਰਿਹਾ ਸੀ ਪਰ ਅਚਾਨਕ ਸਵੇਰੇ ਉਸ ਦੀ ਸਿਹਤ ਵਿਗੜ ਗਈ ਅਤੇ ਰਾਤ ਕਰੀਬ 8 ਵਜੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

RELATED ARTICLES
POPULAR POSTS