1.7 C
Toronto
Wednesday, January 7, 2026
spot_img
Homeਪੰਜਾਬਪੰਜਾਬ 'ਚ ਵੀ ਕਰੋਨਾ ਪੀੜਤਾਂ ਦੀ ਗਿਣਤੀ ਹੋਈ 40ਨਵਾਂ ਗਾਉਂ ਤੇ ਪਟਿਆਲਾ...

ਪੰਜਾਬ ‘ਚ ਵੀ ਕਰੋਨਾ ਪੀੜਤਾਂ ਦੀ ਗਿਣਤੀ ਹੋਈ 40 ਨਵਾਂ ਗਾਉਂ ਤੇ ਪਟਿਆਲਾ ਜ਼ਿਲ੍ਹੇ ‘ਚ ਵੀ ਮਿਲਿਆ ਇਕ-ਇਕ ਨਵਾਂ ਕੇਸ

ਮੋਹਾਲੀ/ਬਿਊਰੋ ਨਿਊਜ਼

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਹੱਦ ਕੋਲ ਵਸੇ ਹੋਏ ਪੰਜਾਬ ਦੇ ਕਸਬਾਨੁਮਾ ਪਿੰਡ ਨਵਾਂਗਾਉਂ ਵਿਖੇ ਕੋਰੋਨਾ ਪਾਜੀਟਿਵ ਮਰੀਜ਼ ਮਿਲਿਆ ਹੈ। 65 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਈ ਹੈ। ਮੋਹਾਲੀ ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ ਕੁਲ 7 ਮਾਮਲੇ ਸਾਹਮਣੇ ਆ ਚੁੱਕੇ ਹਨ। ਨਵਾਂਗਾਉਂ ‘ਚ ਪੈਂਦੇ ਦਸ਼ਮੇਸ਼ ਨਗਰ ਵਾਸੀ ਪੀੜਤ ਬਜ਼ੁਰਗ ਨੂੰ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਹੈ। ਪੂਰੇ ਦਸ਼ਮੇਸ਼ ਨਗਰ ਨੂੰ ਸੀਲ ਕਰ ਦਿੱਤਾ ਗਿਆ ਹੈ। ਬਜ਼ੁਰਗ ਦੇ ਸੰਪਰਕ ‘ਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਦੂਜੇ ਪਾਸੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਮਨਗਰ ਸੈਣੀਆਂ ਦੇ ਵਸਨੀਕ 21 ਸਾਲਾ ਨੌਜਵਾਨ ਦੀ ਕਰੋਨਾਵਾਇਰਸ ਦੇ ਮਰੀਜ਼ ਵਜੋਂ ਪੁਸ਼ਟੀ ਹੋਈ ਹੈ। ਇਸ ਗੱਲ ਦਾ ਪਤਾ ਲੱਗਣ ‘ਤੇ ਸਥਾਨਕ ਪ੍ਰਸ਼ਾਸਨ ਹਰਕਤ ‘ਚ ਆ ਗਿਆ ਅਤੇ ਪਿੰਡ ਨੂੰ 14 ਦਿਨਾਂ ਲਈ ਸੀਲ ਕਰਕੇ ਸਿਹਤ, ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਿਤ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ। ਉਧਰ ਇਸ ਮਰੀਜ਼ ਦੇ 14 ਪਰਿਵਾਰਕ ਮੈਂਬਰਾਂ ਨੂੰ ਵੀ ਪਟਿਆਲਾ ਲਿਆ ਕੇ ਉਨ੍ਹਾਂ ਦੇ ਟੈਸਟ ਕੀਤੇ ਗਏ। ਇਨ੍ਹਾਂ ਸਾਰਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।

RELATED ARTICLES
POPULAR POSTS