ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ઠਮਾਰਚ ਅਤੇ ਅਪ੍ਰੈਲ ਵਿਚ ਸੇਵਾ ਮੁਕਤ ਹੋ ઠਰਹੇ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੇਵਾ ਕਾਲ ਵਿਚ 31 ਮਈ 2020 ਤੱਕ ઠਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਹੋਮ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜਿਨ੍ਹਾਂ ਪੁਲਿਸ ਕਰਮੀਆਂ ਦੀ ਸੇਵਾ ਮੁਕਤੀ 31 ਮਾਰਚ ਜਾਂ ਇਸ ਤੋਂ ਬਾਅਦ ਵੀ ਹੋਣ ਵਾਲੀ ਸੀ ਉਹ 31 ਮਈ , 2020 ਤੱਕ ਸੇਵਾ ਵਿਚ ਰਹਿਣਗੇ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਹੁਕਮ ਉਨ੍ਹਾਂ ਪੁਲਿਸ ਕਰਮਚਾਰੀਆਂ/ ਅਧਿਕਾਰੀਆਂ ‘ਤੇ ਵੀ ਲਾਗੂ ਹੋਣਗੇ ਜਿਨ੍ਹਾਂ ਦੀ ਸੇਵਾ ਮੁਕਤੀ ਦੇ ਹੁਕਮ ਇਸ ਮਹੀਨੇ ਹੋ ਚੁੱਕੇ ਸਨ ।
Home / ਪੰਜਾਬ / ਸੇਵਾਮੁਕਤ ਹੋਣ ਵਾਲੇ ਪੰਜਾਬ ਦੇ ਪੁਲਿਸ ਅਧਿਕਾਰੀਆਂ,ਕਰਮਚਾਰੀਆਂ ਤੇ ਹੋਮ ਗਾਰਡਜ਼ ਦੇ ਸੇਵਾ ਕਾਲ ‘ਚ ਵਾਧਾ
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …