6.9 C
Toronto
Friday, November 7, 2025
spot_img
Homeਪੰਜਾਬਕਰੋਨਾ ਵਾਇਰਸ ਕਾਰਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਗਿਣਤੀ ਘਟੀ

ਕਰੋਨਾ ਵਾਇਰਸ ਕਾਰਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਗਿਣਤੀ ਘਟੀ

ਅੰਮ੍ਰਿਤਸਰ ‘ਚ ਕਰਫਿਊ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਲੰਗਰ ਦਾ ਜ਼ਿੰਮਾ

ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਚੱਲਦਿਆਂ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਗਿਣਤੀ ਘੱਟ ਗਈ ਹੈ। ਸਿਰਫ ਸਥਾਨਕ ਸ਼ਰਧਾਲੂ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਆ ਰਹੇ ਹਨ। ਉਨ੍ਹਾਂ ਦੀ ਸਿਹਤ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਡਾਕਟਰਾਂ ਦੀ ਟੀਮ ਦੋਵਾਂ ਮੁੱਖ ਗੇਟਾਂ ‘ਤੇ ਤਾਇਨਾਤ ਹੈ ਜੋ ਹਰੇਕ ਸ਼ਰਧਾਲੂ ਦੀ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦੇ ਰਹੇ ਹਨ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਕਰੋਨਾ ਕਰਕੇ ਦੇਸ਼ ਵਿੱਚ ਜਿੱਥੇ ਕਈ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਹਨ, ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਖੁੱਲ੍ਹਾ ਰੱਖਣ ਦਾ ਫੈਸਲਾ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਰੋਜ਼ਾਨਾ ਅੰਮ੍ਰਿਤਸਰ ਦੇ 10 ਅਜਿਹੇ ਸਥਾਨਾਂ ‘ਤੇ ਲੰਗਰ ਭੇਜਿਆ ਜਾਵੇਗਾ, ਜਿੱਥੇ ਲੋੜਵੰਦਾਂ ਨੂੰ ਜ਼ਰੂਰਤ ਹੋਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਸਮੀ ਤੌਰ ‘ਤੇ ਲੰਗਰ ਦੀ ਸਪਲਾਈ ਵਾਲੀਆਂ ਗੱਡੀਆਂ ਨੂੰ ਰਵਾਨਾ ਕੀਤਾ।

RELATED ARTICLES
POPULAR POSTS