ਵਿਸ਼ਵ ਭਰ ‘ਚ ਕਰੋਨਾ ਕਾਰਨઠ43 ਹਜ਼ਾਰ ਵਿਅਕਤੀਆਂ ਦੀ ਗਈ ਜਾਨ
ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 8 ਲੱਖ 77 ਤੋਂ ਟੱਪੀ
ਨਵੀਂ ਦਿੱਲੀ/ਬਿਊਰੋ ਨਿਊਜ਼ਕਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਉਥੇ ਹੀ ਭਾਰਤ ‘ਚ ਵੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1,745 ਨੂੰ ਟੱਪ ਚੁੱਕੀ ਹੈ ਅਤੇ ਪੂਰੇ ਭਾਰਤ ‘ਚ 52 ਮੌਤਾਂ ਹੋ ਚੁੱਕੀਆਂ ਹਨ। ਇਹ ਖ਼ਬਰਾਂ ਪੜ੍ਹੇ ਜਾਣ ਤੱਕ ਪੂਰੀ ਦੁਨੀਆ ‘ਚ ਇਸ ਭਿਆਨਕ ਬਿਮਾਰੀ ਦੀ ਲਪੇਟ ‘ਚ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ 8 ਲੱਖ 77 ਹਜ਼ਾਰ ਨੂੰ ਟੱਪ ਚੁੱਕੀ ਹੈ ਅਤੇ ਪੂਰੀ ਦੁਨੀਆ ‘ਚ 43 ਹਜ਼ਾਰ ਤੋਂ ਵੱਧ ਵਿਅਕਤੀ ਇਸ ਘਾਤਕ ਵਾਇਰਸ ਦੀ ਭੇਟ ਚੜ੍ਹ ਕੇ ਸਦਾ ਦੀ ਨੀਂਦ ਸੌਂ ਚੁੱਕੇ ਹਨ। ਉੱਧਰ ਅਮਰੀਕਾ ‘ਚ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ ਅਤੇ ਅਮਰੀਕਾ ‘ਚ ਕੋਰੋਨਾ ਵਾਇਰਸ ਦੇ ਚਲਦਿਆਂ 4 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਟਲੀ ‘ਚ ਹੁਣ ਤੱਕ ਕੋਰੋਨਾ ਵਾਇਰਸ 12 ਹਜ਼ਾਰ 400 ਤੋਂ ਵੱਧ ਜਾ ਚੁੱਕੀਆਂ ਅਤੇ ਅਮਰੀਕਾ ਤੋਂ ਬਾਅਦ ਇਟਲੀ ਅਤੇ ਸਪੇਨ ਵਿਚ ਜਿੱਥੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1 ਲੱਖ ਨੂੰ ਟੱਪ ਗਈ ਹੈ, ਉਥੇ ਅਮਰੀਕਾ ਇਹ ਅੰਕੜਾ 2 ਲੱਖ ਨੂੰ ਛੂੰਹਦਾ ਨਜ਼ਰ ਆਉਣ ਲੱਗ ਪਿਆ ਹੈ।