ਚੰਡੀਗੜ੍ਹ/ਬਿਊਰੋ ਨਿਊਜ਼
ਸਰਕਾਰ ਨੇ ਕੋਰੋਨਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ਵਿੱਚ 21 ਦਿਨਾਂ ਦਾ ਲੌਕਡਾਉਨ ਕੀਤਾ ਹੋਇਆ ਹੈ। ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਕਿਹਾ ਕਿ ਸਰਕਾਰ ਵੱਲੋਂ ਲੌਕਡਾਉਨ ਦੀ ਮਿਆਦ ਵਧਾਉਣ ਦੀ ਕੋਈ ਯੋਜਨਾ ਨਹੀਂ। ਸਰਕਾਰ ਦੇ ਇਸ ਐਲਾਨ ਤੋਂ ਬਾਅਦ, ਭਾਰਤੀ ਰੇਲਵੇ ਤੇ ਨਿੱਜੀ ਏਅਰਲਾਈਨਜ਼ ਕੰਪਨੀਆਂ ਨੇ 15 ਅਪ੍ਰੈਲ ਤੋਂ ਬਾਅਦ ਟਿਕਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਭਾਰਤੀ ਰੇਲਵੇ ਨੇ 14 ਅਪ੍ਰੈਲ ਤੋਂ ਬਾਅਦ ਰੇਲ ਯਾਤਰਾ ਲਈ ਟਿਕਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਟਰੈਵਲ ਏਜੰਟਾਂ ਨੇ ਰੇਲਵੇ ਬੁਕਿੰਗ ਸਬੰਧੀ ਪੁੱਛਗਿੱਛ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਏਅਰ ਲਾਈਨਜ਼ ਵੀ 15 ਅਪ੍ਰੈਲ ਤੋਂ ਯਾਤਰਾ ਲਈ ਬੁਕਿੰਗ ਸ਼ੁਰੂ ਕਰੇਗੀ। ਦੱਸ ਦੇਈਏ ਕਿ ਪ੍ਰਾਈਵੇਟ ਏਅਰਲਾਇੰਸ ਕੰਪਨੀਆਂ ਸਪਾਈਸਜੈੱਟ, ਇੰਡੀਗੋ ਤੇ ਗੋਏਅਰ ਬੁਕਿੰਗ ਲਈ 15 ਅਪ੍ਰੈਲ ਤੋਂ ਘਰੇਲੂ ਯਾਤਰਾ ਲਈ ਆਨਲਾਈਨ ਬੁਕਿੰਗ ਪ੍ਰਣਾਲੀ ਖੋਲ੍ਹ ਰਹੀ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …