ਤਲਵੰਡੀ ਸਾਬੋ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ। ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀ ਕਰ ਲੈਣ ਦੇ ਬਾਵਜੂਦ ਬੰਦ ਸਿੱਖ ਬੰਦੀਆਂ ਨੂੰ ਵੀ ਰਿਹਾਅ ਕਰੇ। ਕਿਉਂਕਿ ਇਸ ਭਿਆਨਕ ਬਿਮਾਰੀ ਤੋਂ ਉਨ੍ਹਾਂ ਨੂੰ ਬਚਾਉਣਾ ਵੀ ਅਤਿ ਜ਼ਰੂਰੀ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹ ਵਿਚ ਸੈਂਕੜੇ ਸਿੱਖ ਨੌਜਵਾਨ ਬਿਨਾ ਵਜ੍ਹਾ ਰੱਖੇ ਹੋਏ ਜਿਨ੍ਹਾਂ ਨੇ ਆਪਣੀਆਂ ਸਜਾਵਾਂ ਵੀ ਪੂਰੀਆਂ ਕਰ ਲਈਆਂ ਪ੍ਰੰਤੂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਰਿਹਾਅ ਕੀਤੇ ਜਾ ਰਹੇ ਕੈਦੀਆਂ ਦੇ ਨਾਲ-ਨਾਲ ਸਿੱਖ ਕੈਦੀਆਂ ਨੂੰ ਵੀ ਰਿਹਾਅ ਕੀਤਾ ਜਾਵੇ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …