13.5 C
Toronto
Wednesday, September 23, 2026
spot_img
Homeਪੰਜਾਬਸੁਖਜਿੰਦਰ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਿਹਾ...

ਸੁਖਜਿੰਦਰ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਿਹਾ : ਜਥੇਦਾਰ ਜੀ ਸੰਗਤਾਂ ਨੂੰ ਕਹਿਣ ਕਿ ਵਿਸਾਖੀ ਮੌਕੇ ਗੁਰੂਘਰਾਂ ‘ਚ ਇਕੱਠ ਨਾ ਕਰਨ

ਸੁਖਜਿੰਦਰ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਿਹਾ : ਜਥੇਦਾਰ ਜੀ ਸੰਗਤਾਂ ਨੂੰ ਕਹਿਣ ਕਿ ਵਿਸਾਖੀ ਮੌਕੇ ਗੁਰੂਘਰਾਂ ‘ਚ ਇਕੱਠ ਨਾ ਕਰਨਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ ਵਿਸਾਖੀ ਮੌਕੇ ਇਕੱਠ ਨਾ ਕਰਨ ਲਈ ਸੰਗਤਾਂ ਨੂੰ ਕਹਿਣ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਚੱਲਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹਤਿਹਾਤ ਵਜੋਂ ਸਰੀਰਕ ਵਿੱਥ ਨੂੰ ਜ਼ਰੂਰੀ ਬਣਾਏ ਰੱਖਣਾ ਹੀ ਇਸ ਖਤਰਨਾਕ ਮਹਾਂਮਾਰੀ ਦਾ ਇਕੋ-ਇਕ ਇਲਾਜ ਤੇ ਪਰਹੇਜ਼ ਹੈ। ਰੰਧਾਵਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ, ”ਆਪ ਜੀ ਭਲੀਭਾਂਤ ਜਾਣੂੰ ਹੋ ਕੇ ਕੁੱਲ ਲੋਕਾਈ ਇਸ ਵੇਲੇ ਜਾਨਲੇਵਾ ਕੋਰੋਨਾ ਵਾਇਰਸ ਦੇ ਸੰਕਟ ਵਿਚੋਂ ਗੁਜ਼ਰ ਰਹੀ ਹੈ। ਇਹ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਇਹ ਰੋਗ ਮਨੁੱਖ ਨਾਲ ਮਨੁੱਖ ਦੇ ਸੰਪਰਕ ਤੋਂ ਹੋਰ ਵੱਧ ਪੈਰ ਪਸਾਰਦਾ ਹੈ। ਆਪ ਜੀ ਜਾਣੂੰ ਹੋ ਕੇ ਕੁਝ ਦਿਨਾਂ ਬਾਅਦ ਖਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਤਿਉਹਾਰ ਆ ਰਿਹਾ ਹੈ ਜਿਸ ਦੌਰਾਨ ਸੰਗਤ ਪਾਵਨ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਦੀ ਹੈ। ਇਸ ਵਾਰ ਹਾਲਾਤ ਅਜਿਹੇ ਬਣੇ ਹੋਏ ਨੇ ਕਿ ਸੰਗਤ ਦੇ ਇਕੱਤਰ ਹੋਣ ਤੋਂ ਬਚਿਆ ਜਾਣਾ ਚਾਹੀਦਾ ਹੈ।”

RELATED ARTICLES
POPULAR POSTS