Breaking News
Home / ਪੰਜਾਬ / ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜਲੰਧਰ ‘ਚ ਸੀਆਰਪੀਐਫ ਕੀਤੀ ਤਾਇਨਾਤ

ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜਲੰਧਰ ‘ਚ ਸੀਆਰਪੀਐਫ ਕੀਤੀ ਤਾਇਨਾਤ

ਜਲੰਧਰ/ਬਿਊਰੋ ਨਿਊਜ਼

ਪੂਰੇ ਪੰਜਾਬ ਅੰਦਰ ਕੋਰੋਨਾ ਵਾਇਰਸ ਚਲਦਿਆਂ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ‘ਚ ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਤਾਇਨਾਤੀ ਕਰ ਦਿੱਤੀ ਹੈ। ਪ੍ਰਸ਼ਾਸਨ ਵਲੋਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਸੀ.ਆਰ.ਪੀ.ਐਫ. ਲਗਾਈ ਗਈ ਹੈ। ਦੇਖਣ ‘ਚ ਆਇਆ ਸੀ ਕਿ ਲੋਕ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਘਰਾਂ ‘ਚੋਂ ਬਾਹਰ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਪਰ ਪੁਲਿਸ ਦੀ ਮਦਦ ਲਈ ਲੋਕਲ ਸੀ.ਆਰ.ਪੀ.ਐਫ. ਦੀ ਤਾਇਨਾਤੀ ਕੀਤੀ ਗਈ ਹੈ।

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …