ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਪੁਲਿਸ ਨੇ ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਨਾਕੇ ‘ਤੇ ਕਰਫਿਊ ਦੌਰਾਨ ਪੁਲਿਸ ਕਰਮਚਾਰੀਆਂ ‘ਤੇ ਗੱਡੀ ਚੜਾ ਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੀ ਕੋਸ਼ਿਸ਼ ਕੀਤੀ। ਡੀ.ਐੱਸ.ਪੀ ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਪਾਸੋਂ ਇਕ ਲੱਖ 7 ਹਜਾਰ ਰੁਪਏ ਦੀ ਜਾਅਲੀ ਕਰੰਸੀ, ਕਰੰਸੀ ਛਾਪਣ ਵਾਲਾ ਪ੍ਰਿੰਟਰ, 10 ਗ੍ਰਾਮ ਹੈਰੋਇਨ, ਨਸ਼ੀਲੇ ਟੀਕੇ ਅਤੇ ਇਕ ਕਾਰ ਬਰਾਮਦ ਕੀਤੀ ਹੈ ਅਤੇ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …