Breaking News
Home / ਭਾਰਤ / ਹਰਿਆਣਾ ‘ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ

ਹਰਿਆਣਾ ‘ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ

67 ਸਾਲਾ ਬਜ਼ੁਰਗ ਨੇ ਪੀਜੀਆਈ ‘ਚ ਤੋੜਿਆ ਦਮ

ਅੰਬਾਲਾ/ਬਿਊਰੋ ਨਿਊਜ਼ ਹਰਿਆਣਾ ‘ਚ ਕੋਰੋਨਾ ਵਾਇਰਸ ਕਾਰਨ ਅੱਜ ਪਹਿਲੀ ਮੌਤ ਹੋਈ ਹੈ। ਚੰਡੀਗੜ੍ਹ ਦੇ ਪੀਜੀਆਈ ‘ਚ ਦਾਖ਼ਲ ਅੰਬਾਲਾ ਵਾਸੀ 67 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਕੋਹਲੀ ਵਜੋਂ ਹੋਈ ਹੈ, ਜੋ ਅੰਬਾਲਾ ਛਾਉਣੀ ਦੇ ਟਿੰਬਰ ਮਾਰਕੀਟ ਦਾ ਰਹਿਣ ਵਾਲਾ ਹੈ। ਹਰਜੀਤ ਸਿੰਘ ਕੋਹਲੀ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਏ। ਅੰਬਾਲਾ ਦੇ ਮੁੱਖ ਸਿਹਤ ਅਧਿਕਾਰੀ ਡਾ. ਕੁਲਦੀਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਨੂੰ ਲੰਘੀ 31 ਮਾਰਚ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਸ਼ੂਗਰ ਦਾ ਮਰੀਜ਼ ਸੀ ਅਤੇ ਕੁਝ ਦਿਨ ਪਹਿਲਾਂ ਉਸ ਦੀ ਬਾਈਪਾਸ ਸਰਜਰੀ ਵੀ ਹੋਈ ਸੀ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ। ਇੱਥੇ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ ਅਤੇ ਅੱਜ ਮੌਤ ਹੋ ਗਈ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …