Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆ

ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆ

ਕਿਹਾ : ਪੰਜਾਬ ਦਾ 6752 ਕਰੋੜ ਬਕਾਇਆ ਜਾਰੀ ਕਰੇ ਕੇਂਦਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ 6752 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਵਾਇਰਸ ਦੇ ਸੰਕਟ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਹ ਬਕਾਏ ਪਹਿਲ ਦੇ ਅਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ, ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕਰੋਨਾ ਵਾਇਰਸ ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਥੇ ਇਸ ਬਕਾਏ ਨੂੰ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਆਵਜ਼ੇ ਦੇ 6752 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨਾਲ ਇਸ ਬਿਪਤਾ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਲਈ ਸਹਾਈ ਹੋਵੇਗਾ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।