Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾਂ ਨੂੰ ਦਿੱਤਾ ਭਰੋਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾਂ ਨੂੰ ਦਿੱਤਾ ਭਰੋਸਾ

ਕਿਹਾ : ਸਭ ਮਿਲ ਕੇ ਕੋਰੋਨਾ ਵਾਇਰਸ ਦੇ ਸੰਕਟ ਨਾਲ ਕੇ ਲੜਾਂਗੇ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਵਿਡੀਓ ਕਾਨਫ਼ਰੰਸਿੰਗ ਰਾਹੀਂ ਸਾਰੇ ਸੂਬਿਆਂ ਨਾਲ ਕੋਰੋਨਾ ਸੰਕਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੋਦੀ ਨੇ ਸਾਰੇ ਸੂਬਿਆਂ ਦੇ ਮੁੰਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਭਰੋਸਾ ਦਿਵਾਇਆ ਕਿ ਇਸ ਸੰਕਟ ਦਾ ਮੁਕਾਬਲਾ ਡਟ ਕੇ ਪੂਰੀ ਇੱਕਜੁਟਤਾ ਨਾਲ ਕੀਤਾ ਜਾਵੇਗਾ ਤੇ ਸਾਰੇ ਰਾਜਾਂ ਨੂੰ ਹਰ ਸੰਭਵ ਮਦਦ ਵੀ ਦਿੱਤੀ ਜਾਵੇਗੀ। ਮੋਦੀ ਨੇ ਰਾਜ ਸਰਕਾਰਾਂ ਵੱਲੋਂ ਕੋਰੋਨਾ ਵਾਇਰਸ ਬਾਰੇ ਕੀਤੇ ਜਾ ਰਹੇ ਯਤਨਾਂ ਬਾਰੇ ਚਰਚਾ ਕੀਤੀ ਤੇ ਸੁਝਾਅ ਦਿੱਤੇ। ਉਨ੍ਹਾਂ ਰਾਜ ਸਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਸਦਾ ਡਟ ਕੇ ਖੜ੍ਹੀ ਹੈ। ਮੁੱਖ ਮੰਤਰੀਆਂ ਨਾਲ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੌਕਡਾਊਨ ਬਾਰੇ ਚਿੰਤਾ ਵੀ ਵਿਖਾਈ ਦਿੱਤੀ। ਉਨ੍ਹਾਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਲੌਕਡਾਊਨ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਲੋਕਾਂ ਨੂੰ ਜ਼ਰੂਰੀ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇ; ਤਾਂ ਜੋ ਕਿਸੇ ਨੂੰ ਕੋਈ ਔਕੜ ਪੇਸ਼ ਨਾ ਆਵੇ।

Check Also

ਮੁੰਬਈ ’ਚ ਹਨ੍ਹੇਰੀ ਕਾਰਨ ਡਿੱਗਿਆ ਹੋਰਡਿੰਗ; 14 ਮੌਤਾਂ

ਪੈਟਰੋਲ ਪੰਪ ’ਤੇ ਡਿੱਗ ਗਿਆ ਸੀ  ਇਹ ਹੋਰਡਿੰਗ ਮੁੰਬਈ/ਬਿਊਰੋ ਨਿਊਜ਼ ਮੁੰਬਈ ਵਿਚ ਲੰਘੇ ਕੱਲ੍ਹ ਸੋਮਵਾਰ …