ਕੁਝ ਸਿਆਸੀ ਧਿਰਾਂ ਸੂਬੇ ਦਾ ਅਮਨ ਭੰਗ ਕਰਨ ਦੀ ਫਿਰਾਕ ‘ਚ
ਬਟਾਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ‘ਆਪ’ ਦੇ ਚੋਣ ਮਨੋਰਥ ਪੱਤਰ ਨੂੰ ਹਵਾਈ ਮਹਿਲ ਦੱਸਿਆ ਹੈ। ਬਾਦਲ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਸਭ ਤੋਂ ਅਹਿਮ ਮਸਲੇ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਧਿਰਾਂ ਸੂਬੇ ਦਾ ਅਮਨ ਭੰਗ ਕਰਨ ਦੀ ਤਾਕ ਵਿਚ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਬਾਦਲ ਨੇ ਅੱਜ ਬਟਾਲਾ ਵਿਚ ਸੰਗਤ ਦਰਸ਼ਨ ਦੌਰਾਨ ਕੀਤਾ। ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਝੂਠੇ ਵਾਅਦੇ ਕਰਕੇ ਜਿਸ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ, ਉਸੇ ਤਰ੍ਹਾਂ ਹੁਣ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੀਆਂ ਚਾਲਾਂ ਨੂੰ ਭਲੀਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪਾਣੀਆਂ ਦਾ ਮਸਲਾ ਪੰਜਾਬ ਲਈ ਸਭ ਤੋਂ ਅਹਿਮ ਤੇ ਗੰਭੀਰ ਹੈ ਅਤੇ ਪੰਜਾਬ ਦਾ ਸਾਰਾ ਦਾਰੋਮਦਾਰ ਪਾਣੀਆਂ ਉੱਪਰ ਹੀ ਨਿਰਭਰ ਹੈ। ਬਾਦਲ ਨੇ ਕਿਹਾ ਕਿ 2017 ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਇਕ ਸਿੱਕੇ ਦੇ ਦੋ ਪਹਿਲੂ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …