ਕਰੋਨਾ ਤੋਂ ਕੋਈ ਵੀ ਨਹੀਂ ਹੈ ਪੀੜਤ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਰਕਾਰ ਨੂੰ ਦਿੱਤੀ ਗਈ ਸੂਚਨਾ ਮਗਰੋਂ ਗੁਰਦੁਆਰਾ ਮਜਨੂੰ ਕਾ ਟਿੱਲਾ ‘ਚ ਰੁਕੇ ਹੋਏ 205 ਵਿਅਕਤੀਆਂ ਨੂੰ ਇਹਤਿਆਤ ਵਜੋਂ ਇਕਾਂਤਵਾਸ ‘ਚ ਭੇਜਿਆ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੁਰਦੁਆਰੇ ‘ਚ ਫਸੇ ਲੋਕਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪੁੱਜਦਾ ਕਰਨ ਦੀ ਅਪੀਲ ਕੀਤੀ ਸੀ। ਇਸ ਮਗਰੋਂ ਕੇਜਰੀਵਾਲ ਸਰਕਾਰ ਦੇ ਅਧਿਕਾਰੀਆਂ ਤੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਇਨ੍ਹਾਂ ਵਿਅਕਤੀਆਂ ਨੂੰ ਨਹਿਰੂ ਵਿਹਾਰ ਦੇ ਸਰਕਾਰੀ ਸਕੂਲ ਵਿੱਚ 15-15 ਦੇ ਗਰੁੱਪ ‘ਚ ਭੇਜਿਆ ਗਿਆ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …