ਅਗਲੀ ਸੁਣਵਾਈ 19 ਅਗਸਤ ਨੂੰ
ਫ਼ਰੀਦਕੋਟ/ਬਿਊਰੋ ਨਿਊਜ਼
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਦੀ ਅਦਾਲਤ ਵਿਚ ਨਿੱਜੀ ਤੌਰ ‘ਤੇ ਪੇਸ਼ ਹੋਏ ਹਨ। ਪਹਿਲਾਂ ਉਹਨਾਂ ਨੂੰ ਅਦਾਲਤ ਨੇ 10 ਸਾਲ ਪੁਰਾਣੇ ਮਾਮਲੇ ਵਿਚ ਬਰੀ ਕਰ ਦਿੱਤਾ ਸੀ ਤੇ ਨਰੇਸ਼ ਸਹਿਗਲ ਨੇ ਦੁਬਾਰਾ ਅਪੀਲ ਦਰਜ ਕਰਵਾ ਦਿੱਤੀ ਸੀ। ਮਾਨਯੋਗ ਸ਼ੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ ਨੇ ਸੁਖਬੀਰ ਸਿੰਘ ਬਾਦਲ ਨੂੰ ਚੱਲਦੀ ਅਪੀਲ ਦੌਰਾਨ ਜਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਇਸ ਅਰਜੀ ਦੇ ਸ਼ਿਕਾਇਤ ਕਰਤਾ ਤੋਂ ਜਵਾਬ ਮੰਗਿਆ ਹੈ। ਦੂਜੇ ਪਾਸੇ ਸ਼ਿਕਾਇਤ ਕਰਤਾ ਨਰੇਸ਼ ਸਹਿਗਲ ਨੇ ਅਦਾਲਤ ਵਿੱਚ ਅਰਜੀ ਦੇ ਕੇ ਉਪ ਮੁੱਖ ਮੰਤਰੀ ਦੇ ਪਾਸਪੋਰਟ ਨੂੰ ਜਬਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਚੱਲਦੀ ਅਪੀਲ ਦੌਰਾਨ ਉਪ ਮੁੱਖ ਮੰਤਰੀ ਵਿਦੇਸ਼ ਨਾ ਜਾ ਸਕਣ। ਸੁਖਬੀਰ ਬਾਦਲ ਦੇ ਵਕੀਲ ਸ਼ਿਵਕਰਤਾਰ ਸਿੰਘ ਸੇਖੋਂ ਨੇ ਕਿਹਾ ਕਿ ਅਦਾਲਤ ਨੇ ਉਪ ਮੁੱਖ ਮੰਤਰੀ ਨੂੰ ਜਮਾਨਤ ‘ਤੇ ਰਿਹਾਅ ਕਰਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ‘ਤੇ ਰੱਖੀ ਹੈ ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …