ਜਲੰਧਰ : ਪੂਰੇ ਪੰਜਾਬ ਅੰਦਰ ਕੋਰੋਨਾ ਵਾਇਰਸ ਚਲਦਿਆਂ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ‘ਚ ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਤਾਇਨਾਤੀ ਕਰ ਦਿੱਤੀ ਹੈ। ਪ੍ਰਸ਼ਾਸਨ ਵਲੋਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਸੀ.ਆਰ.ਪੀ.ਐਫ. ਲਗਾਈ ਗਈ ਹੈ। ਦੇਖਣ ‘ਚ ਆਇਆ ਸੀ ਕਿ ਲੋਕ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਘਰਾਂ ‘ਚੋਂ ਬਾਹਰ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਪਰ ਪੁਲਿਸ ਦੀ ਮਦਦ ਲਈ ਲੋਕਲ ਸੀ.ਆਰ.ਪੀ.ਐਫ. ਦੀ ਤਾਇਨਾਤੀ ਕੀਤੀ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਕੁਝ ਇਲਾਕਾਂ ਵਿਚ ਕਰਫਿਊ ਦੀ ਪਾਲਣਾ ਕਰਵਾਉਣ ਦੇ ਲਈ ਭਾਰਤੀ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …