Breaking News
Home / ਭਾਰਤ / ਬੇਸਹਾਰਿਆਂ ਦੀ ਮਦਦ ਲਈ ਅੱਗੇ ਆਇਆ ਸਿੱਖ ਭਾਈਚਾਰਾ

ਬੇਸਹਾਰਿਆਂ ਦੀ ਮਦਦ ਲਈ ਅੱਗੇ ਆਇਆ ਸਿੱਖ ਭਾਈਚਾਰਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਜਾਰੀ ਤਾਲਾਬੰਦੀ ਦੌਰਾਨ ਕੌਮੀ ਰਾਜਧਾਨੀ ਦਿੱਲੀ ਵਿੱਚ ਗ਼ਰੀਬਾਂ ਦੀ ਮਦਦ ਲਈ ਸਿੱਖ ਭਾਈਚਾਰਾ ਅੱਗੇ ਆਇਆ ਹੈ ਅਤੇ ਅਜਿਹੇ ਲੋਕਾਂ ਜਿਨ੍ਹਾਂ ਦੀ ਰੋਜ਼ਾਨਾ ਕਮਾਈ ਖੁੱਸ ਜਾਣ ਮਗਰੋਂ ਭੋਜਨ ਦੀ ਮੁਸ਼ਕਲ ਆ ਰਹੀ ਹੈ, ਲਈ ਖਾਣੇ ਦਾ ਪ੍ਰਬੰਧ ਕਰ ਰਿਹਾ ਹੈ।
ਪਾਂਡਵ ਨਗਰ ਸਿੰਘ ਸਭਾ ਦੇ ਪ੍ਰਧਾਨ ਮੰਗਲ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਸੰਜੇ ਝੀਲ ਇਲਾਕੇ ਦੇ ਸਫ਼ੈਦਾ ਵਣ ਵਿੱਚ ਦਰਜਨ ਤੋਂ ਵੱਧ ਪਰਿਵਾਰਾਂ ਨੂੰ ਭੋਜਨ ਦਿੱਤਾ ਗਿਆ। ਅਕਾਲੀ ਆਗੂ ਜਸਪ੍ਰੀਤ ਸਿੰਘ ਜੱਸਾ ਵੱਲੋਂ ਬਦਰਪੁਰ, ਸੂਰਜਕੁੰਡ ਤੇ ਫਰੀਦਾਬਾਦ ਦੀ ਹੱਦ ਦੇ ਇਲਾਕੇ ਵਿੱਚ ਲੋੜਵੰਦਾਂ ਲਈ ਲੰਗਰ ਲਾਇਆ ਗਿਆ। ਯੂਨਾਈਟਿਡ ਸਿੱਖਸ ਵੱਲੋਂ ਵੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਲੋਕਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ। ਕਰੋਨਾਵਾਇਰਸ ਦੀ ਦਹਿਸ਼ਤ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਮਾਰਚ ਨੂੰ ਭਾਰਤ ਵਿੱਚ ਤਾਲਾਬੰਦੀ ਦਾ ਐਲਾਨ ਕੀਤਾ ਸੀ। ਇਸ ਲਈ ਰੋਜ਼ ਕਮਾ ਕੇ ਖਾਣ ਵਾਲੇ ਲੋਕਾਂ ਸਾਹਮਣੇ ਭੋਜਨ ਦੀ ਵੱਡੀ ਸਮੱਸਿਆ ਪੈਦਾ ਹੋ ਗਈ ਹੈ। ਦੇਸ਼ ਭਰ ਵਿੱਚ ਕੋਵਿਡ-19 ਤੋਂ ਪੀੜਤ ਲੋਕਾਂ ਦੀ ਗਿਣਤੀ ਨੌਂ ਸੌ ਤੋਂ ਵੱਧ ਗਈ ਹੈ, ਜਦੋਂਕਿ ਇੱਕ ਦਰਜਨ ਤੋਂ ਵੱਧ ਜਾਨਾਂ ਜਾ ਚੁੱਕੀਆਂ?ਹਨ।

Check Also

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ …