ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ ਨੇ ਲੰਘੇ ਦਿਨੀਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇਕ ਗੁਰਦੁਆਰਾ ਸਾਹਿਬ ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਕਰਨ ਲਈ ਪਹਿਲਾ ਅੰਤਰਰਾਸ਼ਟਰੀ ਕੇਸ ਦਰਜ ਕੀਤਾ ਹੈ। ਏਜੰਸੀ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਐੱਨਆਈਏ ਐਕਟ ਵਿੱਚ ਹਾਲ ਹੀ ‘ਚ ਹੋਈ ਸੋਧ ਤੋਂ ਬਾਅਦ ਇਹ ਆਪਣੀ ਤਰ੍ਹਾਂ ਦਾ ਪਹਿਲਾ ਕੇਸ ਹੈ, ਜੋ ਏਜੰਸੀ ਨੇ ਦਰਜ ਕੀਤਾ ਹੈ। ਹਾਲ ਹੀ ਵਿੱਚ ਕੀਤੀ ਗਈ ਸੋਧ ਤਹਿਤ ਜਾਂਚ ਏਜੰਸੀ ਨੂੰ ਦੇਸ਼ ਤੋਂ ਬਾਹਰ ਕਿਸੇ ਵੀ ਜਗ੍ਹਾ ‘ਤੇ ਭਾਰਤੀ ਨਾਗਰਿਕਾਂ ‘ਤੇ ਹੋਏ ਜਾਂ ਭਾਰਤ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੇ ਗਏ ਦਹਿਸ਼ਤੀ ਹਮਲਿਆਂ ਦੀ ਜਾਂਚ ਕਰਨ ਦਾ ਅਧਿਕਾਰ ਮਿਲ ਜਾਂਦਾ ਹੈ। ਇਹ ਕੇਸ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਤੇ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 25 ਮਾਰਚ ਨੂੰ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਪਾਬੰਦੀਸ਼ੁਦਾ ਅਤਿਵਾਦੀ ਜੱਥੇਬੰਦੀ ਦੀ ਸ਼ਾਖਾ ਆਈਐੱਸਕੇਪੀ ਨੇ ਲਈ ਸੀ।
Check Also
ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ
ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …