ਪੰਜ ਮੰਤਰੀਆਂ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ 19 ਹੋਰ ਮੰਤਰੀ ਬਣਾਏ ਹਨ। ਇਹ ਮੰਤਰੀ ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਬੰਗਾਲ, ਮਹਾਰਾਸ਼ਟਰ, ਮੱਧ ਪ੍ਰਦੇਸ਼, ਝਾਰਖੰਡ, ਉੱਤਰਾਖੰਡ, ਕਰਨਾਟਕਾ ਤੇ ਆਸਾਮ ਵਿੱਚੋਂ ਲਏ ਗਏ ਹਨ। ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਪ੍ਰਕਾਸ਼ ਜਾਵਡੇਕਰ ਨੂੰ ਕੈਬਨਿਟ ਦਾ ਰੈਂਕ ਦਿੱਤਾ ਗਿਆ ਹੈ।
ਮੋਦੀ ਨੇ ਕੈਬਨਿਟ ਦੇ ਇਸ ਵਿਸਥਾਰ ਵਿੱਚ ਦੇਸ਼ ਦੇ ਸਭ ਤਬਕਿਆਂ ਨੂੰ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਪੰਜ ਮੰਤਰੀ ਅਨੁਸੂਚਿਤ ਜਾਤੀ ਦੇ ਪਿਛੋਕੜ ਵਾਲੇ ਲਏ ਹਨ। ਮੋਦੀ ਨੇ ਘੱਟ ਗਿਣਤੀਆਂ ਨੂੰ ਨੁਮਾਇੰਦਗੀ ਦਿੰਦਿਆਂ ਪ੍ਰਸਿੱਧ ਪੱਤਰਕਾਰ ਐਮ.ਜੇ. ਅਕਬਰ ਤੇ ਸਾਬਕਾ ਕੇਂਦਰੀ ਮੰਤਰੀ ਐਸ.ਐਸ. ਆਹਲੂਵਾਲੀਆ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਇਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਪੰਜਾਬ ਚੋਣਾਂ ਨੂੰ ਦੇਖਦਿਆਂ ਪੰਜਾਬ ‘ਚੋਂ ਵੀ ਕਿਸੇ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ।
ਦੂਜੇ ਪਾਸੇ ਨਰਿੰਦਰ ਮੋਦੀ ਦੇ ਪੰਜ ਪੁਰਾਣੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਜਿਨ੍ਹਾਂ ਮੰਤਰੀਆਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਨਿਹਾਲ ਚੰਦ, ਰਾਮ ਸ਼ੰਕਰ ਕਠਾਰੀਆ, ਸਾਂਵਰ ਲਾਲ ਜਾਟ, ਮਨਸੁਖਭਾਈ ਡੀ ਵਾਸਵਾ ਤੇ ਐਮ. ਕੇ. ਕੁੰਡਾਰੀਆ ਦਾ ਨਾਂ ਸ਼ਾਮਲ ਹਨ।
Check Also
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …