Breaking News
Home / ਪੰਜਾਬ / ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ

ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ

ਮੋਹਾਲੀ/ਬਿਊਰੋ ਨਿਊਜ਼
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਤਿੰਨ ਹਫ਼ਤਿਆਂ ਲਈ ਅੱਗੇ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ ਹੈ ਪਰ ਕਰੋਨਾਵਾਇਰਸ ਕਾਰਨ ਲਾਗੂ ਕੀਤੇ ਗਏ ਕਰਫਿਊ ਦੇ ਮੱਦੇਨਜ਼ਰ ਉਕਤ ਅਦਾਲਤ ਵਿੱਚ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਉਧਰ ਸੰਪਰਕ ਕਰਨ ‘ਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਦੱਸਿਆ ਕਿ ਇਸ ਦੀ ਸੁਣਵਾਈ ਹੁਣ 22 ਅਪਰੈਲ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਕਰਫਿਊ ਕਾਰਨ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿੱਚ ਛੁੱਟੀਆਂ ਚੱਲ ਰਹੀਆਂ ਹਨ ਅਤੇ ਜੱਜ ਘਰੋਂ ਹੀ ਅਦਾਲਤਾਂ ਦਾ ਕੰਮ ਚਲਾ ਰਹੇ ਹਨ।
ਕਾਬੁਲ ਧਮਾਕੇ ‘ਚ ਮਾਰੇ ਗਏ ਲੁਧਿਆਣਾ ਦੇ ਦੋ ਸਿੱਖਾਂ ਦਾ ਸਸਕਾਰ
ਲੁਧਿਆਣਾ : ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ‘ਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਲੁਧਿਆਣਾ ਦੇ ਦੋ ਸਿੱਖ ਨੌਜਵਾਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਰਿਵਾਰ ਦੇ ਪੰਜ ਮੈਂਬਰਾਂ ਨੇ ਅੰਤਿਮ ਰਸਮਾਂ ਨਿਭਾਈਆਂ। ਅਫਗਾਨਿਸਾਨ ਦੀ ਰਾਜਧਾਨੀ ਕਾਬੁਲ ‘ਚ ਲੰਘੀ 25 ਮਾਰਚ ਨੂੰ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ‘ਚ 27 ਮੌਤਾਂ ਹੋ ਗਈਆਂ ਸਨ। ਮਰਨ ਵਾਲਿਆਂ ਵਿੱਚ ਲੁਧਿਆਣਾ ਦੇ ਸ਼ੰਕਰ ਸਿੰਘ ਤੇ ਜੀਵਨ ਸਿੰਘ ਵੀ ਸ਼ਾਮਲ ਸਨ। ਉਨ੍ਹਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਨੂੰ ਇੱਥੇ ਪੁੱਜੀਆਂ ਅਤੇ ਜਿਨ੍ਹਾਂ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਕੇਸ਼ ਪਾਂਡੇ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਸਣੇ ਵੱਡੀ ਗਿਣਤੀ ਵਿਚ ਪੁਲੀਸ ਦੇ ਅਧਿਕਾਰੀ ਮੌਜੂਦ ਸਨ। ਕਰੋਨਾਵਾਇਰਸ ਦੇ ਮੱਦੇਨਜ਼ਰ ਪ੍ਰਸਾਸ਼ਨ ਨੇ ਸਮਸ਼ਾਨਘਾਟ ‘ਤੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਪਰਿਵਾਰ ਦੇ ਪੰਜ ਮੈਂਬਰਾਂ ਨੂੰ ਸਸਕਾਰ ਦੀਆਂ ਅੰਤਿਮ ਰਸਮਾਂ ਨਿਭਾਉਣ ਦੀ ਆਗਿਆ ਦਿੱਤੀ ਗਈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …