Breaking News
Home / ਪੰਜਾਬ / ਵਿਦੇਸ਼ਾਂ ‘ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਸੁਣਾਈ ਆਪਣੀ ਹੱਡਬੀਤੀ

ਵਿਦੇਸ਼ਾਂ ‘ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਸੁਣਾਈ ਆਪਣੀ ਹੱਡਬੀਤੀ

ਬਠਿੰਡਾ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਦੀ ਬਿਮਾਰੀ ਪੂਰੀ ਦੁਨੀਆਂ ‘ਚ ਫੈਲ ਜਾਣ ਤੋਂ ਬਾਅਦ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਮਾਪੇ ਚਿੰਤਤ ਨਜ਼ਰ ਆ ਰਹੇ ਹਨ। ਦੂਜੇ ਪਾਸੇ ਅਜਿਹੇ ਵਿਦਿਆਰਥੀਆਂ ਦੀ ਸਹਾਇਤਾ ਲਈ ਕਾਂਗਰਸ ਪਾਰਟੀ ਅੱਗੇ ਆਈ ਹੈ। ਕੋਰੋਨਾ ਵਾਇਰਸ ਦੇ ਡਰੋਂ ਵਿਦੇਸ਼ਾਂ ‘ਚ ਪੜ੍ਹਾਈ ਕਰਨ ਵਾਲੇ ਬਹੁਤੇ ਵਿਦਿਆਰਥੀਆਂ ਨੇ ਕੰਮ ਛੱਡ ਦਿੱਤਾ ਹੈ ਜਿਸ ਕਾਰਨ ਹੁਣ ਉਨ੍ਹਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਸਤਾਉਣ ਲੱਗੀ ਹੈ।
ਪੰਜਾਬ ਦੇ ਜ਼ਿਆਦਾਤਰ ਵਿਦਿਆਰਥੀ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਜਰਮਨ ‘ਚ ਪੜ੍ਹਾਈ ਕਰ ਰਹੇ ਹਨ। ਇਨ੍ਹਾਂ ਸਾਰੇ ਦੇਸ਼ਾਂ ‘ਚ ਹੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਬੁਰੀ ਤਰ੍ਹਾਂ ਫੈਲੀ ਹੋਈ ਹੈ। ਕੈਨੇਡਾ ‘ਚ ਹੁਣ ਤਕ 6252 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ ਜਦੋਂ ਕਿ 60 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ‘ਚ ਵੀ 4 ਹਜ਼ਾਰ ਤੋਂ ਵੱਧ ਲੋਕ ਮੌਤ ਦੇ ਮੂੰਹ ਜਾ ਪਏ ਹਨ। ਨਿਊਜ਼ੀਲੈਂਡ ਤੇ ਆਸਟਰੇਲੀਆ ‘ਚ ਵੀ ਕੋਰੋਨਾ ਨਾਲ ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਦੇਸ਼ਾਂ ‘ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਮਾਪੇ ਬੇਹੱਦ ਚਿੰਤਤ ਹਨ। ਪੰਜਾਬ ਦੇ ਬਹੁਤੇ ਵਿਦਿਆਰਥੀ ਕੋਰੋਨਾ ਦੇ ਡਰੋਂ ਕੰਮ ਛੱਡ ਕੇ ਆਪਣੇ ਘਰਾਂ ਵਿਚ ਹੀ ਕੈਦ ਹਨ। ਪੜ੍ਹਾਈ ਕਰਨ ਗਏ ਇਕ ਵਿਦਿਆਰਥੀ ਦਵਿੰਦਰ ਸਿੰਘ ਨੇ ਦੱਸਿਆ ਕੇ ਕੈਨੇਡਾ ਵਿਚ ਕੰਮਕਾਜ ਤਕਰੀਬਨ ਬੰਦ ਹੋ ਚੁੱਕੇ ਹਨ ਅਤੇ ਪੰਜਾਬੀ ਵਿਦਿਆਰਥੀ ਆਪਣੇ ਘਰਾਂ ਵਿੱਚ ਹੀ ਬੈਠਣ ਲਈ ਮਜਬੂਰ ਹਨ। ਉਸ ਦੱਸਿਆ ਕਿ ਕੈਨੇਡਾ ‘ਚ ਕੋਰੋਨਾ ਵਾਇਰਸ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਕੋਲ ਬਹੁਤੇ ਪੈਸੇ ਨਹੀਂ ਹਨ ਜੇਕਰ ਇਹ ਮਹਾਂਮਾਰੀ ਲੰਬਾ ਸਮਾਂ ਚੱਲਦੀ ਹੈ ਤਾਂ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …