ਨਵੀਂ ਦਿੱਲੀ/ਬਿਊਰੋ ਨਿਊਜ਼
ਫੌਜ ਦੇ ਇਕ ਸੀਨੀਅਰ ਅਫਸਰ ਨੇ ਕਿਹਾ ਹੈ ਕਿ ਭਾਰਤ-ਪਾਕਿ ਸਰਹੱਦ ‘ਤੇ 200 ਤੋਂ ਜ਼ਿਆਦਾ ਹਥਿਆਰਬੰਦ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਘੁਸਪੈਠ ਦੀ ਫਿਰਾਕ ਵਿੱਚ ਹਨ। ਉਧਰ, ਫੌਜ ਦੇ ਜਵਾਨ ਇਸ ਘੁਸਪੈਠ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ।
16 ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਆਰ.ਆਰ. ਨਿੰਭੋਰਕਰ ਨੇ ਕਿਹਾ, ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਜਾਣਕਾਰੀ ਪੱਕੀ ਨਹੀਂ ਪਰ ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਮੰਨਿਆ ਜਾ ਰਿਹਾ ਹੈ ਕਿ ਇਹ ਅੰਕੜਾ 200 ਤੋਂ ਵੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਇਨ੍ਹਾਂ ਅੱਡਿਆਂ ‘ਤੇ ਆ ਕੇ ਘੁਸਪੈਠ ਦੀ ਕੋਸ਼ਿਸ਼ ਕਰਦੇ ਹਨ ਤੇ ਮਾਰੇ ਜਾਂਦੇ ਹਨ। ਜੋ ਸਰਹੱਦ ਪਾਰ ਕਰਨ ਵਿੱਚ ਸਫਲ ਹੁੰਦੇ ਹਨ, ਉਹ ਸੁਰੱਖਿਆ ਘੇਰੇ ਦੇ ਦੂਜੇ ਜਾਂ ਤੀਜੇ ਚਰਨ ਵਿੱਚ ਮਾਰੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਸ਼ਾਂਤੀ ਬਹਾਲ ਹੁੰਦੀ ਹੈ ਤਾਂ ਉੱਥੋਂ ਫੌਜ ਨੂੰ ਹਟਾਉਣ ਲਈ ਪੂਰੀ ਚਰਚਾ ਸ਼ੁਰੂ ਹੋ ਜਾਂਦੀ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …