25.9 C
Toronto
Thursday, August 27, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆ

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆ

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆਕਿਹਾ : ਪੰਜਾਬ ਦਾ 6752 ਕਰੋੜ ਬਕਾਇਆ ਜਾਰੀ ਕਰੇ ਕੇਂਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ 6752 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਵਾਇਰਸ ਦੇ ਸੰਕਟ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਹ ਬਕਾਏ ਪਹਿਲ ਦੇ ਅਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ, ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕਰੋਨਾ ਵਾਇਰਸ ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਥੇ ਇਸ ਬਕਾਏ ਨੂੰ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਆਵਜ਼ੇ ਦੇ 6752 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨਾਲ ਇਸ ਬਿਪਤਾ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਲਈ ਸਹਾਈ ਹੋਵੇਗਾ।

RELATED ARTICLES
POPULAR POSTS