16.4 C
Toronto
Monday, September 7, 2026
spot_img
Homeਭਾਰਤਹਰਿਆਣਾ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਨੂੰ ਹੁਕਮ

ਹਰਿਆਣਾ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਨੂੰ ਹੁਕਮ

ਹਰਿਆਣਾ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਨੂੰ ਹੁਕਮਲੌਕਡਾਊਨ ਦੇ ਚਲਦਿਆਂ ਮਾਪਿਆਂ ਤੋਂ ਫੀਸ ਨਾ ਮੰਗਣ ਨਿੱਜੀ ਸਕੂਲ

ਗੁਰੂਗ੍ਰਾਮ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਨੇ ਅੱਜ ਨੂੰ ਸੂਬੇ ਦੇ ਸਾਰੇ ਨਿੱਜੀ ਸਕੂਲਾਂ ਨੂੰ ਤਾਲਾਬੰਦੀ ਦੌਰਾਨ ਮਾਪਿਆਂ ਤੋਂ ਸਕੂਲ ਫ਼ੀਸ ਨਾ ਮੰਗਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਸਕੂਲ ਖੁੱਲ੍ਹਣ ਤੱਕ ਮਾਪਿਆਂ ਨੂੰ ਸਕੂਲ ਫ਼ੀਸ ਦੇਣ ਲਈ ਪ੍ਰੇਸ਼ਾਨ ਨਾ ਕੀਤਾ ਜਾਵੇ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਹੁਕਮ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਇਹ ਆਦੇਸ਼ ਕੁਝ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਉੱਤੇ ਫੀਸ ਜਮ੍ਹਾਂ ਕਰਵਾਉਣ ਲਈ ਦਬਾਅ ਪਾਉਣ ਦੀਆਂ ਰਿਪੋਰਟਾਂ ਤੋਂ ਬਾਅਦ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੁੱਲ 8 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ 5 ਗੁਰੂਗ੍ਰਾਮ ਨਾਲ ਸਬੰਧਤ ਹਨ, ਜਦੋਂ ਕਿ ਨੂਹ ਮੇਵਾਤ ਜ਼ਿਲ੍ਹੇ ਵਿੱਚ ਕੋਰੋਨਾ ਦੇ 3 ਪੀੜਤ ਮਰੀਜ਼ ਮਿਲੇ ਹਨ।

RELATED ARTICLES
POPULAR POSTS