Breaking News
Home / ਪੰਜਾਬ / ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ

ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਪੁੱਤਰ ਅਮਿਤੇਸ਼ਵਰ ਸਿੰਘ ਨਾਲ ਗੱਲ ਹੋਈ ਹੈ ।ਉਨ੍ਹਾਂ ਕਿਹਾ ਕਿ ਭਾਈ ਖਾਲਸਾ ਪੰਥ ਦੀ ਸਤਿਕਾਰਤ ਸ਼ਖਸੀਅਤ ਸਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾ ਪਰਿਵਾਰ ਬੇਸ਼ੱਕ ਵੱਡੇ ਸਦਮੇ ਵਿਚ ਹੈ, ਪਰੰਤੂ ਉਹ ਇਸ ਗੱਲੋਂ ਧਰਵਾਸ ਵਿਚ ਹਨ ਕਿ ਭਾਈ ਸਾਹਿਬ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਲਈ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਭੇਜਿਆ ਗਿਆ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁਸ਼ਾਲੇ ਤੇ ਸਿਰੋਪਾਓ ਨਾਲ ਵੀ ਭਾਈ ਸਾਹਿਬ ਨੂੰ ਅੰਤਿਮ ਸਮੇਂ ਸਤਿਕਾਰ ਦਿੱਤਾ ਗਿਆ ਹੈ।ਭਾਈ ਨਿਰਮਲ ਸਿੰਘ ਖਾਲਸਾ ਨਮਿੱਤ 9 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦੇ ਭੋਗ 11 ਅਪ੍ਰੈਲ ਨੂੰ ਪਾਏ ਜਾਣਗੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …