Breaking News
Home / ਭਾਰਤ / ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦੀ ਤਨਖ਼ਾਹ ‘ਚ ਕਟੌਤੀ

ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦੀ ਤਨਖ਼ਾਹ ‘ਚ ਕਟੌਤੀ

ਰਾਸ਼ਟਰਪਤੀ-ਉਪ ਰਾਸ਼ਟਰਪਤੀ ਵੀ ਲੈਣਗੇ ਘੱਟ ਤਨਖ਼ਾਹ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਕੇਂਦਰ ਸਰਕਾਰ ਨੇ ਕਰੋਨਾ ਨਾਲ ਲੜਨ ਲਈ ਅੱਜ ਇਕ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੇ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਕਟੌਤੀ ਇਕ ਸਾਲ ਤੱਕ ਰਹੇਗੀ। ਕੈਬਨਿਟ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਕਾਸ਼ ਜਾਵਡੇਕਰ ਨੇ ਦੱਸਿਆ। ਇਸ ਨੂੰ ਲੈ ਕੇ ਕੇਂਦਰ ਸਰਕਾਰ ਅੱਜ ਆਰਡੀਨੈਂਸ ਜਾਰੀ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਰਾਜਾਂ ਦੇ ਰਾਜਪਾਲਾਂ ਨੇ ਸਵੈ-ਇੱਛਾ ਨਾਲ ਤਨਖ਼ਾਹ ਨੂੰ ਸਮਾਜਿਕ ਜ਼ਿੰਮੇਵਾਰੀ ਵਜੋਂ ਘਟਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪੈਸਾ ਭਾਰਤ ਦੇ ਇੱਕਤਰ ਫੰਡ ਵਿੱਚ ਜਾਵੇਗਾ।

Check Also

ਰਾਸ਼ਟਰੀ ਜਨਤਾ ਦਲ ਆਗੂ ਤੇਜਸਵੀ ਯਾਦਵ ਨੇ ਮੋਦੀ ਸਰਕਾਰ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਮੋਦੀ ਸਰਕਾਰ ਦੇ ਰਾਜ ’ਚ ਸਾਰੇ ਸੰਵਿਧਾਨਕ ਅਦਾਰੇ ਹੋਏ ਹਾਈਜੈਕ ਪਟਨਾ/ਬਿਊਰੋ ਨਿਊਜ਼ : …