ਕੈਪਟਨ ਨੇ ਅਕਾਲੀਆਂ ਅਤੇ ‘ਆਪ’ ਨੂੰ ਲਿਆ ਲੰਮੇ ਹੱਥੀਂ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਾਂਗਰਸੀ ਆਗੂਆਂ ਤੇ ਹੋਰ ਅਹੁਦੇਦਾਰਾਂ ਨਾਲ ਪਲੇਠੀ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਇਕਜੁੱਟ ਹੋ ਕੇ 2017 ਵਿਚ ਸਰਕਾਰ ਬਣਾਉਣਾ ਹੈ।ઠ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਕੁਰਾਨ ਸ਼ਰੀਫ਼ ਦੀ ਬੇਅਦਬੀ ਪਿੱਛੇ ਹੱਥ ਹੈ ਤਾਂ ਉਸ ਨੂੰ ਜੇਲ੍ਹ ਭੇਜਣਾ ਚਾਹੀਦਾ ਹੈ। ਉਸ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।” ਕੈਪਟਨ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਹੋਵੇ ਜਾਂ ਕੁਰਾਨ ਸ਼ਰੀਫ਼ ਦੀ ਬੇਅਦਬੀ ਦਾ। ਇਹ ਸਭ ਕੁਝ ਬਾਦਲ ਦੇ ਰਾਜ ਵਿਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਫਿਰਕੂ ਮਾਹੌਲ ਬਣਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਚੋਣਾਂ ਵਿਚ ਇਸ ਦਾ ਲਾਭ ਮਿਲ ਸਕੇ।ઠ
ਜਦੋਂ ਕੈਪਟਨ ਕੋਲੋਂ ਪੁੱਛਿਆ ਗਿਆ ਕਿ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ‘ਤੇ ਜ਼ਮੀਨ ਘਪਲੇ ਦਾ ਦੋਸ਼ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ‘ਤੇ ਵੀ ਬਾਦਲਾਂ ਨੇ ਕੇਸ ਕੀਤਾ ਸੀ। ਕੀ ਵਿਰੋਧੀਆਂ ਦੇ ਕੇਸ ਪਾਉਣ ਨਾਲ ਕੋਈ ਦੋਸ਼ੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਰੇ ਇਲਜ਼ਾਮ ਝੂਠੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …