16.5 C
Toronto
Thursday, September 17, 2026
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾਕਰੋਨਾ ਖਿਲਾਫ਼ ਲੜਾਈ ਲੰਬੀ ਹੈ, ਨਾ ਰੁਕਣਾ ਹੈ, ਨਾ ਹੀ ਹਾਰਨਾ ਹੈ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀਆਂ ਹੁਣ ਤੱਕ ਦੀਆਂ ਕੋਸ਼ਿਸ਼ਾਂ ਨੇ ਦੁਨੀਆ ਲਈ ਇਕ ਵੱਖਰੀ ਮਿਸਾਲ ਕਾਇਮ ਕੀਤੀ ਹੈ। ਭਾਰਤ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ, ਜੋ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਸਮੇਂ ਸਿਰ ਇਸ ਵਿਰੁੱਧ ਵੱਡੇ ਪੱਧਰ ‘ਤੇ ਲੜਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਿਰੁੱਧ ਲੰਮੀ ਲੜਾਈ ਚੱਲ ਰਹੀ ਹੈ ਅਤੇ ਨਾ ਹੀ ਸਾਨੂੰ ਥੱਕਣਾ ਹੈ ਤੇ ਨਾ ਹੀ ਹਾਰਨਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਪੱਧਰ ‘ਤੇ ਕਿਰਿਆਸ਼ੀਲ ਹੋ ਕੇ ਭਾਰਤ ਨੇ ਇੱਕ ਤੋਂ ਬਾਅਦ ਇੱਕ ਕਈ ਫ਼ੈਸਲੇ ਲਏ। ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਇਨ੍ਹਾਂ ਫ਼ੈਸਲਿਆਂ ਨੂੰ ਗਤੀ ਮਿਲੀ। ਭਾਰਤ ਨੇ ਜਿਸ ਤੇਜ਼ੀ ਤੇ ਹਿੰਮਤ ਨਾਲ ਕੰਮ ਕੀਤਾ ਹੈ, ਉਸ ਦੀ ਸ਼ਲਾਘਾ ਸਿਰਫ਼ ਭਾਰਤ ਨੇ ਹੀ ਨਹੀਂ ਸਗੋਂ ਵਿਸ਼ਵ ਸਿਹਤ ਸੰਗਠਨ ਨੇ ਵੀ ਕੀਤੀ ਹੈ।

RELATED ARTICLES
POPULAR POSTS