Breaking News
Home / ਪੰਜਾਬ / ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਕਿਹਾ : ਕੇਜਰੀਵਾਲ ਸਰਕਾਰ ਦੀ ਤਰਜ ‘ਤੇ ਕੈਪਟਨ ਲੈਣ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ ਉੱਤੇ ਜਿੱਤ ਲਈ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਅਜਿਹੇ ਲੋਕ ਹਿਤੈਸ਼ੀ ਫ਼ੈਸਲੇ ਲੈਣੇ ਚਾਹੀਦੇ ਹਨ, ਜਿਨ੍ਹਾਂ ਨਾਲ ਘਰਾਂ ‘ਚ ਬੈਠੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ ਤੇ ਕਰਫ਼ਿਊ ਪੂਰ ਤਰ੍ਹਾਂ ਪਾਲਣ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਕਰਫ਼ਿਊ ਦੌਰਾਨ ਲੋੜਵੰਦ ਤੇ ਦਿਹਾੜੀਦਾਰ ਗ਼ਰੀਬ ਵਰਗ ਨੂੰ ਦੋ ਵਕਤ ਪੇਟ ਭਰਨ ਲਈ ਲੋੜੀਂਦੇ ਰਾਸ਼ਨ-ਪਾਣੀ ਦੀ ਕਮੀ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬਾ ਸਰਕਾਰ ਜ਼ਰੂਰਤਮੰਦਾਂ ਲਈ ਲੋੜੀਂਦੇ ਰਾਸ਼ਨ ਦਾ ਪ੍ਰਬੰਧ ਅਜੇ ਤੱਕ ਨਹੀਂ ਕਰ ਸਕੀ। ਇਸ ਕਾਰਨ ਕਰਫ਼ਿਊ ਦਾ ਮਕਸਦ ਖ਼ਤਰੇ ‘ਚ ਪੈਂਦਾ ਨਜ਼ਰ ਆ ਰਿਹਾ ਹੈ, ਜਿਸ ਦੇ ਨਤੀਜੇ ਭਿਆਨਕ ਹੋ ਸਕਦੇ ਹਨ। ਭਗਵੰਤ ਮਾਨ ਨੇ ਸਪਸ਼ਟ ਕਿਹਾ ਕਿ ਅਜਿਹੇ ਚੁਣੌਤੀ ਭਰੇ ਸਮੇਂ ‘ਚ ਉਹ ਨਿੱਜੀ ਜਾਂ ਸਿਆਸੀ ਤੌਰ ‘ਤੇ ਉਹ ਪੰਜਾਬ ਸਰਕਾਰ ਦੀ ਆਲੋਚਨਾ ਕਰਨ ਨੂੰ ਉਚਿੱਤ ਨਹੀਂ ਸਮਝਦੇ, ਪਰ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੈਪਟਨ ਸਰਕਾਰ ਨੂੰ ਬਤੌਰ ਮੈਂਬਰ ਲੋੜੀਂਦਾ ਰਾਏ-ਮਸ਼ਵਰਾ ਦੇਣਾ ਮੈਂ ਆਪਣਾ ਫ਼ਰਜ਼ ਸਮਝਦੇ ਹਨ।

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …