ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ/ਬਿਊਰੋ ਨਿਊਜ਼ਕਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਕੇਂਦਰ ਸਰਕਾਰ ਵੱਲ ਪਏ ਜੀਐਸਟੀ ਬਕਾਏ ਨੂੰ ਤੁਰੰਤ ਜਾਰੀ ਕਰਨ ਲਈ ਆਖਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਵਾਇਰਸ ਦੇ ਸੰਕਟ ਕਾਰਨ ਪੈਦਾ ਹੋਈ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਹ ਬਕਾਏ ਪਹਿਲ ਦੇ ਅਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ, ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕਰੋਨਾ ਵਾਇਰਸ ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਉਥੇ ਇਸ ਬਕਾਏ ਨੂੰ ਜਾਰੀ ਕਰਨ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੀਐਸਟੀ ਦਾ ਬਕਾਇਆ ਜਾਰੀ ਹੋਣ ਨਾਲ ਇਸ ਬਿਪਤਾ ਦੇ ਪ੍ਰਭਾਵ ਨੂੰ ਘਟਾਉਣ ਦੇ ਨਾਲ-ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਲਈ ਸਹਾਈ ਹੋਵੇਗਾ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …