Breaking News
Home / ਪੰਜਾਬ / ਪੰਜਾਬ ‘ਚ ਜੂਨ ਤੱਕ ਵੱਧ ਸਕਦਾ ਹੈ ਕਰਫ਼ਿਊ : ਰਵਨੀਤ ਬਿੱਟੂ

ਪੰਜਾਬ ‘ਚ ਜੂਨ ਤੱਕ ਵੱਧ ਸਕਦਾ ਹੈ ਕਰਫ਼ਿਊ : ਰਵਨੀਤ ਬਿੱਟੂ

ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਅੰਦਰ ਕਰੋਨਾ ਵਾਇਰਸ ਕਰਕੇ ਕਰਫ਼ਿਊ ਤੇ ਤਾਲਾਬੰਦੀ ਜੂਨ ਤੱਕ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ‘ਚ ਕਰਫ਼ਿਊ ਹਟੇਗਾ, ਉਸ ਤੋਂ 15 ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚੋਂ ਕਰਫ਼ਿਊ ਹਟਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਸਾਰੀ ਤਿਆਰੀ ਕਰ ਲਈ ਹੈ। ਪੰਜਾਬ ਅੰਦਰ ਜੋ ਦਾਲਾਂ ਦੀ ਕਮੀ ਸੀ, ਉਹ ਰਾਜਸਥਾਨ ਤੋਂ ਮੰਗਵਾ ਲਈਆਂ ਗਈ ਹਨ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੇ ਨੇ ਸਮਾਜਸੇਵੀ ਸੰਸਥਾਵਾਂ ਨੂੰ ਵੀ ਤਿਆਰੀ ਰੱਖਣ ਦੀ ਗੱਲ ਆਖੀ। ਉਨ੍ਹਾਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਅਤੇ ਲੌਕਡਾਊਨ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਵੀ ਕਿਹਾ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …