24.1 C
Toronto
Wednesday, September 17, 2025
spot_img
Homeਪੰਜਾਬਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ

a badal cmਸੂਬੇ ਦੀ ਪੁਲਿਸ ਕਿਸੇ ਵੀ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
ਬਟਾਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੀ ਪੁਲਿਸ ਕਿਸੇ ਵੀ ਅੱਤਵਾਦੀ ਹਮਲੇ ਨੂੰ ਨਕਾਮ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਬਾਦਲ ਅੱਜ ਫਤਿਹਗੜ੍ਹ ਚੂੜੀਆਂ ਵਿਖੇ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਹਨਾਂ ਸੂਬੇ ਦੇ ਪੁਲਿਸ ਮੁਖੀ ਨੂੰ ਹਦਾਇਤਾਂ ਵੀ ਦਿੱਤੀਆਂ ਕਿ ਸੂਬੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸੀ ਵਰਤੀ ਜਾਵੇ।
ਇਸ ਮੌਕੇ ਮੁੱਖ ਮੰਤਰੀ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੰਮੂ ਕਸ਼ਮੀਰ ਦੀ ਤਰਜ਼ ‘ਤੇ ਪੰਜਾਬ ਦੀ ਅੰਤਰ ਰਾਸ਼ਟਰੀ ਸਰਹੱਦ ‘ਤੇ ਵੀ ਬੀਐਸਐਫ ਦੀ ਨਫਰੀ ਵਧਾ ਕੇ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਵੇ। ਤਾਂ ਜੋ ਸਰਹੱਦ ਪਾਰੋਂ ਦਾਖਲ ਹੁੰਦੇ ਅੱਤਵਾਦੀਆਂ ਨੂੰ ਰੋਕਿਆ ਜਾ ਸਕੇ।

RELATED ARTICLES
POPULAR POSTS