17.7 C
Toronto
Tuesday, October 13, 2026
spot_img
Homeਪੰਜਾਬਪੰਜਾਬ ਦੇ ਸਹਿਕਾਰਤਾ ਮੰਤਰੀ ਦਾ ਐਲਾਨ

ਪੰਜਾਬ ਦੇ ਸਹਿਕਾਰਤਾ ਮੰਤਰੀ ਦਾ ਐਲਾਨ

ਪੰਜਾਬ ਦੇ ਸਹਿਕਾਰਤਾ ਮੰਤਰੀ ਦਾ ਐਲਾਨਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਕਰਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਮਹਾਂਮਾਰੀ ਦੇ ਸੰਕਟ ਅਤੇ ਕਰਫਿਊ ਲਾਕਡਾਊਨ ਦੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਇਸ ਸਾਲ ਹੱਦ ਕਰਜ਼ਾ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ। ਇਸ ਲਈ ਉਨ੍ਹਾਂ ਨੂੰ ਕੋਈ ਮਤਾ ਜਾਂ ਦਸਤਾਵੇਜ਼ ਬੰਦਸ਼ਾਂ ਜਾਰੀ ਰਹਿਣ ਤੱਕ ਜਮਾਂ ਨਹੀਂ ਕਰਵਾਉਣਾ ਪਵੇਗਾ। ਸਹਿਕਾਰਤਾ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵੱਲੋਂ ਥੋੜੀ ਮਿਆਦ ਦੇ ਫ਼ਸਲੀ ਕਰਜ਼ਿਆਂ (ਹੱਦ ਕਰਜ਼ਾ) ਲਈ ਪਿਛਲੇ ਵਿੱਤੀ ਸਾਲ 2019-20 ਵਾਸਤੇ ਨਿਰਧਾਰਿਤ ਕੀਤੇ ਵਿੱਤੀ ਨੇਮ (ਸਕੇਲ ਆਫ਼ ਫਾਈਨਾਂਸ) ਮੌਜੂਦਾ ਸਾਲ 2020-21 ਤੱਕ ਵਧਾਉਣ ਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

RELATED ARTICLES
POPULAR POSTS