17.7 C
Toronto
Tuesday, October 13, 2026
spot_img
Homeਭਾਰਤਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਨੂੰ ਇਕਾਂਤਵਾਸ...

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਨੂੰ ਇਕਾਂਤਵਾਸ ਲਈ ਵਰਤੇਗੀ ਸਰਕਾਰ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਨੂੰ ਇਕਾਂਤਵਾਸ ਲਈ ਵਰਤੇਗੀ ਸਰਕਾਰਭਾਈ ਗੋਬਿੰਦ ਸਿੰਘ ਲੌਂਗੋਵਾਲੇ ਨੇ ਕਿਹਾ ਕਿ ਇਥੇ ਇਕਾਂਤਵਾਸ ਲਈ 32 ਕਮਰੇ ਤੇ 3 ਵੱਡੇ ਹਾਲ ਹਨ

ਸ੍ਰੀ ਪਾਉਂਟਾ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿੱਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾ ਲੋੜਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ।

RELATED ARTICLES
POPULAR POSTS