24.8 C
Toronto
Tuesday, September 8, 2026
spot_img
Homeਪੰਜਾਬਕਰੋਨਾ ਵਾਇਰਸ ਨੇ ਆਪਣੇ ਵੀ ਕੀਤੇ ਬੇਗਾਨੇ

ਕਰੋਨਾ ਵਾਇਰਸ ਨੇ ਆਪਣੇ ਵੀ ਕੀਤੇ ਬੇਗਾਨੇ

ਕਰੋਨਾ ਵਾਇਰਸ ਨੇ ਆਪਣੇ ਵੀ ਕੀਤੇ ਬੇਗਾਨੇਸਾਬਕਾ ਕਮਿਸ਼ਨਰ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ

ਅੰਮ੍ਰਿਤਸਰ/ਬਿਊਰੋ ਨਿਊਜ਼
ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ ਜਸਵਿੰਦਰ ਸਿੰਘ ਲੰਘੇ ਦਿਨੀਂ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ‘ਚ ਕਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀਆਂ ਹਦਾਇਤਾਂ ‘ਤੇ ਐਸਡੀਐਮ ਵਿਕਾਸ ਹੀਰਾ, ਏਸੀਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਅਰਚਨਾ, ਐਸਐਚਓ ਗੁਰਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ‘ਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ। ਇੱਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ। ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ।

RELATED ARTICLES
POPULAR POSTS