5.2 C
Toronto
Sunday, April 19, 2026
spot_img
Homeਪੰਜਾਬਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ

ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ

ਕੈਪਟਨ ਅਮਰਿੰਦਰ ਨੇ ਸੁਖਬੀਰ ਦੇ ਪੱਤਰ ਦਾ ਦਿੱਤਾ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ 5 ਅਪ੍ਰੈਲ ਨੂੰ ਲਿਖੇ ਪੱਤਰ ਵਿੱਚ ਉਠਾਏ ਮਸਲਿਆਂ ‘ਤੇ ਸੂਬਾ ਸਰਕਾਰ ਪਹਿਲਾਂ ਦੀ ਅਸਰਦਾਰ ਢੰਗ ਨਾਲ ਕਦਮ ਉਠਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੂਬਾ ਇਕ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਸਾਰਾ ਜਨ-ਜੀਵਨ ਅਸਥ-ਵਿਅਸਥ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਹਮਣੇ ਇਹ ਇਕ ਬਹੁਤ ਵੱਡੀ ਚੁਣੌਤੀ ਹੈ ਜਿਸ ਵਿਰੁੱਧ ਲੜੀ ਜਾ ਰਹੀ ਲੜਾਈ ਐਨ ਸਿਖਰ ‘ਤੇ ਚੱਲ ਰਹੀ ਹੈ।

RELATED ARTICLES
POPULAR POSTS