ਅੰਮ੍ਰਿਤਸਰ/ਬਿਊਰੋ ਨਿਊਜ਼
ਲੰਘੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ। ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਪੁੱਤਰ ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ। ਇਸ ਲਈ ਹੁਣ 9 ਅਪ੍ਰੈਲ ਦੀ ਥਾਂ 17 ਅਪ੍ਰੈਲ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ।
Home / ਪੰਜਾਬ / ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਹੁਣ 19 ਅਪ੍ਰੈਲ ਨੂੰ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …