25.3 C
Toronto
Wednesday, September 2, 2026
spot_img
Homeਪੰਜਾਬਆਪ' ਵਿਧਾਇਕ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

ਆਪ’ ਵਿਧਾਇਕ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

ਆਪ’ ਵਿਧਾਇਕ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟਫਰੀਦਕੋਟ/ਬਿਊਰੋ ਨਿਊਜ਼
ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਵਿੱਚ ਰੱਖ ਲਿਆ ਹੈ। ਦੱਸਣਯੋਗ ਹੈ ਜੋ ਅੱਜ ਫਰੀਦਕੋਟ ਤੋਂ ਕਰੋਨਾ ਦਾ ਮਰੀਜ਼ ਪਾਜ਼ੀਟਿਵ ਆਇਆ ਹੈ ਉਹ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਵੀ ਸੰਪਰਕ ਵਿਚ ਰਿਹਾ ਹੈ। ਇਸ ਤਰ੍ਹਾਂ ਵਿਧਾਇਕ ਕੁਲਤਾਰ ਸੰਧਵਾਂ ਨੇ ਇਤਿਆਹਤ ਵਜੋਂ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਰੱਖ ਲਿਆ ਹੈ ਤਾਂ ਜੋ ਕਰੋਨਾ ਵਰਗੀ ਨਾਮੁਰਾਦ ਬਿਮਾਰੀ ਦੀ ਲਪੇਟ ਵਿਚ ਆਉਣ ਤੋਂ ਬਚਿਆ ਜਾ ਸਕੇ। ਪੰਜਾਬ ਦੀ ਰਾਜਨੀਤੀ ਵਿਚ ਕਿਸੇ ਵੀ ਵਿਧਾਇਕ ਵੱਲੋਂ ਆਪਣੇ ਆਪ ਨੂੰ ਏਕਾਂਤਵਾਸ ਵਿਚ ਰੱਖਣ ਦਾ ਇਹ ਪਹਿਲਾ ਮਾਮਲਾ ਹੈ। ਇਥੇ ਜ਼ਿਕਰਯੋਗ ਹੈ ਕਿ ਡੇਰਾ ਬਸੀ ਹਲਕੇ ਤੋਂ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਵੀ ਇਕਾਂਤਵਾਸ ਵਿਚ ਚਲੇ ਗਏ ਹਨ ਕਿਉਂਕਿ ਲੰਘੇ ਦਿਨੀਂ ਉਨ੍ਹਾਂ ਇਕ ਨਜ਼ਦੀਕੀ ਕਰੋਨਾ ਤੋਂ ਪੀੜਤ ਪਾਇਆ ਗਿਆ ਸੀ।

RELATED ARTICLES
POPULAR POSTS