ਪੰਜਾਬ ‘ਚ 22 ਸਕੂਲਾਂ ਖਿਲਾਫ਼ ਅਨੁਸ਼ਾਸਨ ਕਾਰਵਾਈ ਜਿਨ੍ਹਾਂ ਨੇ ਮਾਪਿਆਂ ਤੋਂ ਮੰਗੀ ਸੀ ਫੀਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਕੋਈ ਵੀ ਸਕੂਲ ਜਾਂ ਕਾਲਜ ਵਿਦਿਆਰਥੀਆਂ ਨੂੰ ਫੀਸਾਂ ਭਰਨ ਲਈ ਮਜ਼ਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਪ੍ਰਾਈਵੇਟ ਸਕੂਲ ਮਾਪਿਆਂ ਨੂੰ ਨੋਟਿਸ ਭੇਜ ਕੇ ਫੀਸਾਂ ਭਰਨ ਲਈ ਕਹਿ ਰਹੇ ਹਨ। ਇਸ ਦੀ ਸ਼ਿਕਾਇਤ ਮਿਲਣ ਮਗਰੋਂ ਸਿੱਖਿਆ ਵਿਭਾਗ ਨੇ ਸ਼ਿਕੰਜਾ ਕੱਸ ਦਿੱਤਾ ਹੈ। ਹੁਣ ਤੱਕ ਮਾਪਿਆਂ ਕੋਲੋਂ ਫ਼ੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਮਗਰੋਂ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 6 ਸਕੂਲਾਂ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …