ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 105 ਹੋਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੱਜ ਫ਼ਰੀਦਕੋਟ ਤੇ ਜਲੰਧਰ ‘ਚ ਇੱਕ-ਇੱਕ ਵਿਅਕਤੀ ਦੇ ਕੋਰੋਨਾ-ਪਾਜ਼ਿਟਿਵ ਹੋਣ ਦੀ ਖ਼ਬਰ ਮਿਲੀ ਹੈ। ਇੰਝ ਪੰਜਾਬ ‘ਚ ਕੁੱਲ ਕੋਰੋਨਾ-ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 105 ਹੋ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ‘ਚ ਇੱਕੋ ਦਿਨ ਵਿੱਚ 19 ਮਾਮਲੇ ਸਾਹਮਣੇ ਆਏ ਸਨ। ਪੰਜਾਬ ‘ਚ ਸਭ ਤੋਂ ਵੱਧ 30 ਮਰੀਜ਼ ਮੋਹਾਲੀ ਜ਼ਿਲ੍ਹੇ ‘ਚ ਹਨ। ਉਸ ਤੋਂ ਬਾਅਦ ਨਵਾਂਸ਼ਹਿਰ ਜ਼ਿਲ੍ਹੇ ਦਾ ਨੰਬਰ ਆਉਂਦਾ ਹੈ, ਜਿੱਥੇ 19 ਵਿਅਕਤੀ ਇਸ ਘਾਤਕ ਵਾਇਰਸ ਦੀ ਲਪੇਟ ‘ਚ ਹਨ। ਪਠਾਨਕੋਟ ‘ਚ ਕੱਲ੍ਹ ਇੱਕੋ ਦਿਨ ‘ਚ ਛੇ ਮਾਮਲੇ ਸਾਹਮਣੇ ਆਏ ਜਦਕਿ ਮੋਗਾ ‘ਚ ਚਾਰ ਤੇ ਮਾਨਸਾ ‘ਚ ਦੋ ਮਾਮਲੇ ਸਾਹਮਣੇ ਆਏ ਸਨ। ਪਠਾਨਕੋਟ ‘ਚ ਲੰਘੀ 5 ਅਪ੍ਰੈਲ ਨੂੰ ਜਿਸ ਔਰਤ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ, ਉਸ ਦੇ ਪਰਿਵਾਰ ਦੇ 6 ਮੈਂਬਰ ਕੋਰੋਨਾ-ਪਾਜ਼ਿਟਿਵ ਹੋ ਚੁੱਕੇ ਹਨ। ਇਸ ਦੌਰਾਨ ਅੱਜ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਹਲਕੇ ‘ਚ ਪੈਂਦੇ ਪਿੰਡ ਜਵਾਹਰਪੁਰ ਦੇ 4 ਹੋਰ ਵਿਅਕਤੀਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਗਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …