ਅੰਮ੍ਰਿਤਸਰ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਜੇਲ੍ਹਾਂ ‘ਚ ਕੈਦੀਆਂ ਦੀ ਗਿਣਤੀ ਹੁਣ ਘਟਾਈ ਜਾ ਰਹੀ ਹੈ। ਇਸੇ ਲੜੀ ‘ਚ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਸ਼ਨੀਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 6 ਹਫ਼ਤਿਆਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਹੈ। ਉਨ੍ਹਾਂ ਨੂੰ 1993 ‘ਚ ਉਦੋਂ ਦੇ ਯੂਥ ਕਾਂਗਰਸ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਉੱਤੇ ‘ਹਮਲੇ’ ਦੇ ਮਾਮਲੇ ‘ਚ ਦੋਸ਼ੀ ਕਰਾਰ ਦੇ ਕੇ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਬਾਅਦ ‘ਚ ਉਹ ਸਜ਼ਾ ਉਮਰ ਕੈਦ ‘ਚ ਤਬਦੀਲ ਕਰ ਦਿੱਤੀ ਗਈ ਸੀ।
ਦਵਿੰਦਰਪਾਲ ਸਿੰਘ ਭੁੱਲਰ ਨੂੰ 2001 ‘ਚ ‘ਦਹਿਸ਼ਤਗਰਦ ਤੇ ਤਬਾਹਕੁੰਨ ਗਤੀਵਿਧੀਆਂ (ਰੋਕਥਾਮ) ਕਾਨੂੰਨ’ ਭਾਵ ‘ਟਾਡਾ’ ਅਧੀਨ ਦੋਸ਼ੀ ਠਹਿਰਾ ਕੇ ਸਜ਼ਾ ਸੁਣਾਈ ਗਈ ਸੀ ਪਰ ਹੁਣ ਇਹ ‘ਟਾਡਾ’ ਕਾਨੂੰਨ ਦੇਸ਼ ‘ਚੋਂ ਖ਼ਤਮ ਕਰ ਦਿੱਤਾ ਗਿਆ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …