ਨਵੀਂ ਦਿੱਲੀ : ਭਾਰਤ ਦੀ ਕੇਂਦਰ ਸਰਕਾਰ ਨੇ ਕਰੋਨਾ ਨਾਲ ਲੜਨ ਲਈ ਅੱਜ ਇਕ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੇ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਕਟੌਤੀ ਇਕ ਸਾਲ ਤੱਕ ਰਹੇਗੀ। ਕੈਬਨਿਟ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਕਾਸ਼ ਜਾਵਡੇਕਰ ਨੇ ਦੱਸਿਆ। ਇਸ ਨੂੰ ਲੈ ਕੇ ਕੇਂਦਰ ਸਰਕਾਰ ਅੱਜ ਆਰਡੀਨੈਂਸ ਜਾਰੀ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਰਾਜਾਂ ਦੇ ਰਾਜਪਾਲਾਂ ਨੇ ਸਵੈ-ਇੱਛਾ ਨਾਲ ਤਨਖ਼ਾਹ ਨੂੰ ਸਮਾਜਿਕ ਜ਼ਿੰਮੇਵਾਰੀ ਵਜੋਂ ਘਟਾਉਣ ਦਾ ਫ਼ੈਸਲਾ ਕੀਤਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …