ਲੌਕਡਾਊਨ ਖਤਮ ਹੋਣ ਤੱਕ ਭਾਰਤ ‘ਚ 10,000 ਹੋ ਸਕਦੀ ਹੈ ਕਰੋਨਾ ਪੀੜਤਾਂ ਦੀ ਗਿਣਤੀ
ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਹੈ ਕਿ ਦੇਸ਼ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜੀ ਨਾਲ ਵਧ ਰਹੇ ਹਨ। ਅੰਕੜਿਆਂ ‘ਤੇ ਇਕ ਨਜ਼ਰ ਇਸ ਤੱਥ ਵੱਲ ਇਸ਼ਾਰਾ ਕਰਦੀ ਹੈ ਕਿ ਪਿਛਲੇ ਇਕ ਹਫਤੇ ਵਿਚ ਭਾਰਤ ਵਿਚ ਮਾਮਲੇ ਦੁੱਗਣੇ ਤੋਂ ਜ਼ਿਆਦਾ ਹੋ ਗਏ ਹਨ। ਤਾਜ਼ਾ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਧਦੀ ਰਫਤਾਰ ਨੂੰ ਵੇਖਦੇ ਹੋਏ ਮਰੀਜ਼ਾਂ ਦੀ ਗਿਣਤੀ 21 ਦਿਨਾਂ ਦੇ ਲੌਕਡਾਊਨ ਦੇ ਅਖੀਰ ਤੱਕ 10,000 ਤੱਕ ਪਹੁੰਚ ਸਕਦੀ ਹੈ। ਇਹ ਅਨੁਮਾਨ ਲਾਉਣਾ ਜਲਦਬਾਜ਼ੀ ਹੋਵੇਗੀ ਕਿ ਦੇਸ਼ ਵਿਚ ਕਰੋਨਾ ਵਾਇਸ ਦੇ ਮਾਮਲਿਆਂ ਵਿਚ ਵਾਧੇ ਦੀ ਦਰ ਆਉਣ ਵਾਲੇ ਦਿਨਾਂ ਵਿਚ ਵਧੇਗੀ? ਸਰਕਾਰ ਟੈਸਟਾਂ ਦੀ ਗਿਣਤੀ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਅੱਗੇ ਤਾਜ਼ਾ ਮਾਮਲਿਆਂ ਦੀ ਗਿਣਤੀ ‘ਤੇ ਪ੍ਰਭਾਵ ਪਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਵਧ ਰਹੇ ਕਹਿਰ ਨੂੰ ਮੋੜਨ ਵਿਚ 2 ਤੋਂ 4 ਹਫਤੇ ਤੱਕ ਦਾ ਸਮਾਂ ਲੱਗ ਸਕਦਾ ਹੈ। ਸਾਬਕਾ ਫੌਜੀ ਵੀ ਕਰੋਨਾ ਖਿਲਾਫ਼ ਜੰਗ ‘ਚ ਨਿੱਤਰੇ : ਨਵੀਂ ਦਿੱਲੀ : ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੇ ਦੇਸ਼ ‘ਚ ਲੌਕਡਾਊਨ ਦਰਮਿਆਨ ਰੱਖਿਆ ਮੰਤਰਾਲੇ ਨੇ ਲੰਘੇ ਵੀਰਵਾਰ ਨੂੰ ਕਿਹਾ ਕਿ ਉਹ ਆਪਣੇ ਰਿਟਾਇਰਡ ਜਵਾਨਾਂ ਨੂੰ ਇਕਜੁੱਟ ਕਰ ਰਿਹਾ ਹੈ ਤਾਂ ਕਿ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਜਿੱਥੇ ਕਿਤੇ ਲੋੜ ਹੋਵੇ ਮਦਦ ਪਹੁੰਚਾਈ ਜਾ ਸਕੇ। ਮੰਤਰਾਲੇ ਨੇ ਇਕ ਪ੍ਰੈਸ ਨੋਟ ‘ਚ ਕਿਹਾ, ”ਸੂਬਾ ਸੈਨਿਕ ਬੋਰਡ, ਜ਼ਿਲ੍ਹਾ ਸੈਨਿਕ ਬੋਰਡ ਵੱਧ ਤੋਂ ਵੱਧ ਗਿਣਤੀ ‘ਚ ਰਿਟਾਇਰਡ ਸੈਨਿਕਾਂ ਨੂੰ ਇਕੱਠਾ ਕਰਨ ‘ਚ ਮਹੱਤਵਪੂਰਨ ਯੋਗਦਾਨ ਦੇ ਰਹੇ ਹਨ ਤਾਂ ਕਿ ਉਹ ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਣ ‘ਚ ਸਹਾਇਤਾ ਕਰ ਸਕਣ। ਕੇਂਦਰ ਸਰਕਾਰ ਨੇ ਕਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਜਾਰੀ ਲੌਕਡਾਊਨ ਦੌਰਾਨ ਸੁਰੱਖਿਆ ਬੰਦੋਬਸਤ ਮਜ਼ਬੂਤ ਕਰਨ ਲਈ ਸੀ.ਆਰ.ਪੀ.ਐਫ. ਦੀਆਂ 100 ਕੰਪਨੀਆਂ ਨੂੰ ਤਾਇਨਾਤ ਕਰ ਦਿੱਤਾ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …