Breaking News
Home / ਪੰਜਾਬ / ਸਰਹੱਦ ‘ਤੇ ਈਦ ਦਾ ਜਸ਼ਨ ਮਨਾਇਆ

ਸਰਹੱਦ ‘ਤੇ ਈਦ ਦਾ ਜਸ਼ਨ ਮਨਾਇਆ

2ਬੀਐਸਐਫ ਅਤੇ ਪਾਕਿ ਰੇਂਜਰਾਂ ਨੇ ਇਕ ਦੂਜੇ ਮਠਿਆਈ ਭੇਟ ਕੀਤੀ
ਅੰਮ੍ਰਿਤਸਰ/ਬਿਊਰੋ ਨਿਊਜ਼
ਈਦ ਦੇ ઠਦਿਹਾੜੇ ਮੌਕੇ ਭਾਰਤ-ਪਾਕਿਸਤਾਨ ઠਦੀ ਅਟਾਰੀ ਸਰਹੱਦ ‘ਤੇ ਅੱਜ ਸਵੇਰੇ ਮਠਿਆਈਆਂ ਵੰਡੀਆਂ ਗਈਆਂ। ਦੋਹਾਂ ਮੁਲਕਾਂ ਦੀਆਂ ਸਰਹੱਦਾਂ ਦੀ ਰਾਖੀ ਲਈ ਤਾਇਨਾਤ ਬੀਐਸਐਫ ਅਤੇ ਪਾਕਿ ਰੇਂਜਰਜ਼ ਨੇ ਪਵਿੱਤਰ ਦਿਹਾੜੇ ‘ਤੇ ਇੱਕ ਦੂਜੇ ਦੇ ਗਲ ਲੱਗ ਕੇ ਮੁਬਾਰਕਬਾਦ ਦਿੱਤੀ ਤੇ ਇੱਕ ਦੂਜੇ ਨੂੰ ਮਠਿਆਈ ઠਭੇਂਟ ਕੀਤੀ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਈਦ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਵਿਚ ਭਲਕੇ ਮਨਾਇਆ ਜਾ ਰਿਹਾ ਹੈ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਭਾਰਤ ਵਾਸੀਆਂ ਨੂੰ ਮੁਬਾਰਕਵਾਦ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਈਦ ਦਾ ਤਿਓਹਾਰ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆਂ ਭਰ ਵਿਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਤਿਓਹਾਰ ਮੌਕੇ ਹਰ ਸਾਲ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਅਧਿਕਾਰੀ ਤੇ ਜਵਾਨ ਇੱਕ ਦੂਜੇ ਨੂੰ ਵਧਾਈ ਦਿੰਦੇ ਹਨ। ਉਹ ਇੱਕ ਦੂਜੇ ਨੂੰ ਮਿਠਾਈ ਦੇ ਕੇ ਇਸ ਦਿਨ ਦੀ ਖੁਸ਼ੀ ਸਾਂਝੀ ਕਰਦੇ ਹਨ। ਪਾਕਿਸਤਾਨ ਰੇਂਜਰਾਂ ਦੇ ਵਿੰਗ ਕਮਾਂਡਰ ਬਿਲਾਲ ਨੇ ਰੇਂਜਰਾਂ ਵਲੋਂ ਮਠਿਆਈਆਂ ਭੇਂਟ ਕੀਤੀਆਂ ਅਤੇ ਭਾਰਤ ਵਲੋਂ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ ઠਜੇ.ਐਸ ਓਬਰਾਏ ਨੇ ਗਵਾਂਢੀ ਮੁਲਕ ਦੇ ਅਧਿਕਾਰੀਆਂ ਨੂੰ ਮਿਠਾਈ ਦੇ ਕੇ ਮੁਬਾਰਕਬਾਦ ਦਿੱਤੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …